ਕਿਰਾਏ ‘ਤੇ ਰਹਿੰਦੀ ਔਰਤ ਨੇ ASI ਤੋਂ ਪ੍ਰੇਸ਼ਾਨ ਹੋ ਕੇ ਟਰੇਨ ਅੱਗੇ ਮਾਰੀ ਛਾਲ, ਮਿਲੀ ਚਿੱਠੀ

0
1995

ਮਾਨਸਾ | ਰੇਲਵੇ ਟਰੈਕ ’ਤੇ ਇਕ ਮਹਿਲਾ ਦੀ ਲਾਸ਼ ਮਿਲੀ ਹੈ। ਸ਼ਨਾਖਤ ਤੋਂ ਬਾਅਦ ਪੁਲਿਸ ਨੇ ਜਦੋਂ ਮ੍ਰਿਤਕ ਮਹਿਲਾ ਦੇ ਘਰ ਦੀ ਤਲਾਸ਼ੀ ਲਈ ਤਾਂ ਘਰ ਵਿਚੋਂ ਇਕ ਚਿੱਠੀ ਮਿਲੀ। ਇਸ ਵਿਚ ਮਹਿਲਾ ਨੇ ਟ੍ਰੈਫਿਕ ਪੁਲਿਸ ਦੇ ASI ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਮਹਿਲਾ ਦੇ ਪਰਿਵਾਰ ਨੇ ਵੀ ਏਐਸਆਈ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਜਾਣਕਾਰੀ ਅਨੁਸਾਰ ਮ੍ਰਿਤਕ ਮਹਿਲਾ ਅਮਨਦੀਪ ਕੌਰ (32) ਮਾਨਸਾ ਵਿਚ ਕਿਰਾਏ ਦੇ ਮਕਾਨ ’ਚ ਰਹਿ ਰਹੀ ਸੀ। ਮ੍ਰਿਤਕਾ ਦੇ ਭਰਾ ਸੰਦੀਪ ਸਿੰਘ ਨੇ ਟ੍ਰੈਫਿਕ ਪੁਲਿਸ ’ਤੇ ਕਤਲ ਦੇ ਇਲਜ਼ਾਮ ਲਗਾਏ ਹਨ। ਸੰਦੀਪ ਨੇ ਦੱਸਿਆ ਕਿ ਉਹ ਮੌੜ ਮੰਡੀ ਵਿਚ ਰਹਿੰਦੇ ਹਨ, ਰਾਤ ਨੂੰ ਬਿੱਕਰ ਸਿੰਘ ਦਾ ਫੋਨ ਆਇਆ ਕਿ ਤੁਹਾਡੀ ਲੜਕੀ ਨੇ ਜਾਨ ਦੇ ਦਿੱਤੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਰੇਲਵੇ ਪੁਲਿਸ ਨਾਲ ਸੰਪਰਕ ਕੀਤਾ ਤਾਂ ਪੁਲਿਸ ਨੇ ਅਜਿਹੀ ਘਟਨਾ ਤੋਂ ਇਨਕਾਰ ਕਰ ਦਿੱਤਾ। ਅਗਲੇ ਦਿਨ ਰੇਲਵੇ ਪੁਲਿਸ ਨੇ ਸੂਚਨਾ ਦਿੱਤੀ ਕਿ ਇਕ ਲਾਸ਼ ਮਿਲੀ ਹੈ, ਜਿਸ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ।

ਜਦੋਂ ਉਹ ਅਮਨਦੀਪ ਕੌਰ ਦੇ ਘਰ ਗਏ ਤਾਂ ਦੇਖਿਆ ਕਿ ਘਰ ਵਿਚ ਭੰਨਤੋੜ ਕੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਬਿੱਕਰ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਿੱਠੀ ਪੱਤਰ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਦੱਸ ਦਈਏ ਕਿ ਅਮਨਦੀਪ ਦੇ ਪਤੀ ਦੀ 9 ਮਹੀਨੇ ਪਹਿਲਾਂ ਮੌਤ ਹੋ ਚੁੱਕੀ ਹੈ। ਬਿੱਕਰ ਸਿੰਘ ਨੇ ਗੁਰਦੁਆਰਾ ਸਾਹਿਬ ਵਿਚ ਸਹੁੰ ਚੁੱਕ ਕੇ ਉਸ ਨੂੰ ਪਤਨੀ ਮੰਨਿਆ ਸੀ। ਜਦੋਂ ਉਹ ਗਰਭਵਤੀ ਹੋ ਗਈ ਤਾਂ ਬਿੱਕਰ ਨੇ ਉਸ ਦਾ ਗਰਭਪਾਤ ਕਰਵਾ ਦਿੱਤਾ। ਬਿੱਕਰ ਸਿੰਘ ’ਤੇ ਕੁੱਟਮਾਰ ਦੇ ਇਲਜ਼ਾਮ ਵੀ ਲਗਾਏ ਹਨ। ਅਮਨਦੀਪ ਕੌਰ ਨੇ ਲਿਖਿਆ ਕਿ ਬਿੱਕਰ ਸਿੰਘ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।