ਫਗਵਾੜਾ-ਜਲੰਧਰ ਨੈਸ਼ਨਲ ਹਾਈਵੇ ‘ਤੇ ਅਣਪਛਾਤੇ ਵਾਹਨ ਨੇ ਔਰਤ ਨੂੰ ਮਾਰੀ ਭਿਆਨਕ ਟੱਕਰ; ਮੌਤ

0
997

ਫਗਵਾੜਾ, 10 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਗਵਾੜਾ-ਜਲੰਧਰ ਨੈਸ਼ਨਲ ਹਾਈਵੇ ‘ਤੇ ਪਿੰਡ ਚਹੇੜੂ ਨੇੜੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਹਾਈਵੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਮੌਕੇ ‘ਤੇ ਪਹੁੰਚੇ ਏਐੱਸਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਤੜਕਸਾਰ ਇਸ ਹਾਦਸੇ ‘ਚ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅਣਪਛਾਤਾ ਵਾਹਨ ਚਾਲਕ ਵੀ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਮੁਤਾਬਕ ਮੌਕੇ ‘ਤੇ ਮ੍ਰਿਤਕ ਔਰਤ ਕੋਲੋਂ ਕੋਈ ਵੀ ਆਈਡੀ ਪਰੂਫ਼ ਨਾ ਮਿਲਣ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ, ਜਿਸ ਕਾਰਨ ਪੁਲਿਸ ਵਲੋਂ ਮ੍ਰਿਤਕਾ ਦੀ ਲਾਸ਼ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।