<p><strong>ਚੰਡੀਗੜ੍ਹ&comma; 16 ਫਰਵਰੀ &vert;<&sol;strong> ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ&comma; ਬਮਿਆਲ&comma; ਜ਼ਿਲ੍ਹਾ ਪਠਾਨਕੋਟ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ਣ ਨੂੰ ਬਲਜੀਤ ਕੌਰ ਵਾਸੀ ਪਿੰਡ ਸਿੱਬਲ ਸਕੋਲ&comma; ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ &&num;8216&semi;ਤੇ ਗ੍ਰਿਫਤਾਰ ਕੀਤਾ ਗਿਆ ਹੈ।<&sol;p>&NewLine;<p>ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਕਤ ਮਨਮੀਤ ਕੌਰ ਨੇ ਉਸਦੇ ਪਤੀ ਨਾਲ ਵਿਆਹ ਦੇ ਝਗੜੇ ਨੂੰ ਸੁਲਝਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ ਅਤੇ ਥਾਣਾ ਨਰੋਟ ਜੈਮਲ ਸਿੰਘ ਦੇ ਐੱਸਐੱਚਓ ਸਬ-ਇੰਸਪੈਕਟਰ ਅਜਵਿੰਦਰ ਸਿੰਘ ਦੇ ਨਾਮ ਉੱਪਰ 20-25 ਹਜ਼ਾਰ ਰੁਪਏ ਦੀ ਹੋਰ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਪੈਸੇ ਦੀ ਮੰਗ ਕਰਦੇ ਸਮੇਂ ਮੁਲਜ਼ਮਾਂ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ।<&sol;p>&NewLine;<p>ਉਨ੍ਹਾਂ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮ ਮਨਮੀਤ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;