ਅੰਮ੍ਰਿਤਸਰ, 6 ਜਨਵਰੀ | ਵਿਆਹ ਦਾ ਝਾਂਸਾ ਦੇ ਕੇ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ ਥਾਣਾ ਖਲਚੀਆਂ ਦੀ ਪੁਲਿਸ ਨੇ ਗੁਰਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੋਮਲ (ਕਾਲਪਨਿਕ ਨਾਮ) ਨੇ ਦੱਸਿਆ ਕਿ ਉਹ ਸਰਕਾਰੀ ਗਰਲਜ਼ ਸਕੂਲ ਵਿਚ 10ਵੀਂ ਜਮਾਤ ਦੀ ਵਿਦਿਆਰਥਣ ਹੈ। ਗੁਰਬੀਰ ਸਿੰਘ ਨਾਲ ਉਸ ਦੀ 3 ਸਾਲ ਪਹਿਲਾਂ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਉਹ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਹੋਟਲ ਵਿਚ ਲੈ ਗਿਆ। ਇੱਥੇ ਮੁਲਜ਼ਮ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਉਸ ਦੀ ਨਗਨ ਵੀਡੀਓ ਬਣਾ ਲਈ।
ਇਸ ਤੋਂ ਬਾਅਦ 3 ਜਨਵਰੀ ਨੂੰ ਦੋਸ਼ੀ ਨੇ ਉਸ ਨੂੰ ਧਮਕੀ ਦਿੱਤੀ ਅਤੇ ਉਸ ਨੂੰ ਮਿਲਣ ਲਈ ਹੋਟਲ ਬੁਲਾਇਆ ਤਾਂ ਦੋਸ਼ੀ ਨੇ ਉਸ ਨੂੰ ਉਸ ਦੀ ਨਿਊਡ ਫੁਟੇਜ ਵਾਇਰਲ ਕਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)