ਜਲੰਧਰ ‘ਚ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਨੌਜਵਾਨ ਨੇ ਦਿੱਤੀ ਜਾਨ; ਮਰਨ ਤੋਂ ਪਹਿਲਾਂ ਸਾਗਰ ਨੇ ਦੱਸਿਆ ਇਹ ਕਾਰਨ

0
878

ਜਲੰਧਰ, 25 ਨਵੰਬਰ | ਮਹਾਨਗਰ ਦੇ ਥਾਣਾ ਸਦਰ ਅਧੀਨ ਪੈਂਦੇ ਪ੍ਰਤਾਪਪੁਰਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਥੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਸਾਗਰ ਥਾਪਰ ਵਾਸੀ ਪ੍ਰਤਾਪਪੁਰਾ ਵਜੋਂ ਹੋਈ ਹੈ।

ਜਾਨ ਦੇਣ ਤੋਂ ਪਹਿਲਾਂ ਸਾਗਰ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਸ ਦਾ ਕਾਰਨ ਵੀ ਦੱਸਿਆ, ਜਿਸ ਤੋਂ ਬਾਅਦ ਸਾਗਰ ਨੇ ਕੁਝ ਨਿਗਲ ਲਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਤੁਰੰਤ ਸਾਗਰ ਨੂੰ ਇਲਾਜ ਲਈ ਹਸਪਤਾਲ ਲੈ ਗਏ ਪਰ ਉਥੇ ਡਾਕਟਰਾਂ ਨੇ ਸਾਗਰ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਥਾਣਾ ਸਦਰ ਨੂੰ ਦੇ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਾਗਰ ਦੀ ਪਤਨੀ ਮੀਨਾਕਸ਼ੀ ਦੇ ਬਿਆਨਾਂ ਦੇ ਆਧਾਰ ‘ਤੇ ਸਤਨਾਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਦੇ ਐਸਐਚਓ ਭਰਤ ਮਸੀਹ ਨੇ ਦੱਸਿਆ ਕਿ ਮੁਲਜ਼ਮ ਸਤਨਾਮ ਬੱਗਾ ਵਾਸੀ ਉੱਗੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)