ਫਰਾਂਸ ‘ਚ ਹੁਸ਼ਿਆਰਪੁਰ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ.ਤ

0
2563

ਹੁਸ਼ਿਆਰਪੁਰ, 17 ਫਰਵਰੀ | ਫਰਾਂਸ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਰਜੀਤ ਸਿੰਘ ਵਾਸੀ ਪਿੰਡ ਟਾਹਲੀ, ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਪਿਛਲੇ 10-12 ਸਾਲਾਂ ਤੋਂ ਫਰਾਂਸ ਵਿਚ ਆਪਣੇ ਪਰਿਵਾਰ ਨਾਲ ਰਹਿ ਕੇ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ।

ਜਾਣਕਾਰੀ ਅਨੁਸਾਰ ਕੰਮ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਪਿੰਡ ਟਾਹਲੀ ਵਿਚ ਸੋਗ ਦੀ ਲਹਿਰ ਹੈ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਸੁਰਜੀਤ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਇਕ ਛੋਟੀ ਬੇਟੀ ਛੱਡ ਗਿਆ ਹੈ।