ਜਲੰਧਰ/ਆਦਮਪੁਰ, 09 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕਾਲਰਾ ਦੇ ਨੌਜਵਾਨ ਹਰਚਰਨ ਸਿੰਘ ਪਰਹਾਰ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
ਹਰਚਰਨ ਸਿੰਘ ਨੂੰ ਉਸ ਦੇ ਪਰਿਵਾਰ ਨੇ ਕਰੀਬ ਇਕ ਮਹੀਨਾ ਪਹਿਲਾਂ ਹੀ 45 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਹ ਕੌਮਾ ’ਚ ਚਲਾ ਗਿਆ ਤੇ ਫਿਰ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ।