ਜਲੰਧਰ ਦੇ ਨੌਜਵਾਨ ਨੇ ਲੁਧਿਆਣਾ ‘ਚ ਭੂਆ ਘਰ ਸ਼ੱਕੀ ਹਾਲਤ ‘ਚ ਦਿੱਤੀ ਜਾ.ਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ

0
364

ਲੁਧਿਆਣਾ/ਜਲੰਧਰ, 5 ਫਰਵਰੀ | ਲੁਧਿਆਣਾ ਵਿਚ ਜਲੰਧਰ ਦੇ ਇਕ ਨੌਜਵਾਨ ਨੇ ਜਾਨ ਦੇ ਦਿੱਤੀ। ਉਹ ਲੁਧਿਆਣਾ ਵਿਚ ਆਪਣੀ ਭੂਆ ਦੇ ਘਰ ਰਹਿੰਦਾ ਸੀ। ਮੌਤ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਦੀ ਪਛਾਣ 23 ਸਾਲ ਦੇ ਵਿਸ਼ਾਲ ਕੁਮਾਰ ਉਰਫ ਵਿਸ਼ੂ ਵਾਸੀ ਬਸਤੀ ਸ਼ਿਵਾਜੀ ਨਗਰ ਜਲੰਧਰ ਵਜੋਂ ਹੋਈ ਹੈ। ਵਿਸ਼ੂ ਲੰਬੇ ਸਮੇਂ ਤੋਂ ਲੁਧਿਆਣਾ ਦੇ ਪ੍ਰੀਤ ਨਗਰ ਵਿਚ ਰਹਿੰਦਾ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਪਰਿਵਾਰਕ ਮੈਂਬਰਾਂ ਦੇ ਅੱਜ ਲੁਧਿਆਣਾ ਪਹੁੰਚਣ ‘ਤੇ ਪੋਸਟਮਾਰਟਮ ਕਰਵਾਇਆ ਜਾਵੇਗਾ।

ਮ੍ਰਿਤਕ ਦੀ ਭੂਆ ਨੇ ਦੱਸਿਆ ਕਿ ਉਹ 2 ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਇਕ ਸੀਮੈਂਟ ਕੰਪਨੀ ਵਿਚ ਕੰਮ ਕਰਦਾ ਸੀ। ਉਹ ਘਰ ਦੀ ਉਪਰਲੀ ਮੰਜ਼ਿਲ ‘ਤੇ ਰਹਿੰਦਾ ਸੀ। ਭੂਆ ਦਾ ਕਹਿਣਾ ਸੀ ਕਿ ਉਸ ਨੂੰ 2-3 ਵਾਰ ਫੋਨ ਕੀਤਾ ਪਰ ਉਸ ਨੇ ਫੋਨ ਨਹੀਂ ਚੁੱਕਿਆ। ਫਿਰ ਉਹ ਉਸ ਨੂੰ ਉਠਾਉਣ ਲਈ ਗਈ ਤਾਂ ਦੇਖਿਆ ਕਿ ਉਸ ਨੇ ਜਾਨ ਦੇ ਦਿੱਤੀ ਸੀ। ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

ਰੌਲਾ ਪੈਣ ‘ਤੇ ਲੋਕ ਇਕੱਠੇ ਹੋ ਗਏ। ਉਨ੍ਹਾਂ ਘਟਨਾ ਦੀ ਸੂਚਨਾ ਥਾਣਾ ਸ਼ਿਮਲਾਪੁਰੀ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ। ਅੱਜ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।