ਮਾਛੀਵਾੜਾ ਸਾਹਿਬ ਦੇ ਨੌਜਵਾਨ ਦੀ ਦਰਦਨਾਕ ਮੌਤ, ਖੇਤਾਂ ‘ਚ ਕੰਮ ਦੌਰਾਨ ਲੜਿਆ ਜ਼ਹਿਰੀਲਾ ਕੀੜਾ

0
1334

ਸ੍ਰੀ ਮਾਛੀਵਾੜਾ ਸਾਹਿਬ, 5 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਛੀਵਾੜਾ ਬਲਾਕ ਦੇ ਪਿੰਡ ਝੂੰਗੀਆਂ (ਬੁਰਜ ਕੱਚਾ) ਦੇ ਰਹਿਣ ਵਾਲੇ ਦਲੀਪ ਸਿੰਘ ਦਾ ਇਕਲੌਤਾ ਪੁੱਤਰ ਅਰੁਣਦੀਪ ਸਿੰਘ (27) ਜੋ ਕਿ ਗਰੀਸ ਵਿਚ ਰੋਜ਼ਗਾਰ ਲਈ ਗਿਆ ਸੀ, ਦੀ ਉੱਥੇ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਅਰੁਣਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਉਹ ਉਥੇ ਖੇਤਾਂ ’ਚ ਕੰਮ ਕਰਦਾ ਸੀ। ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਉਹ ਗ੍ਰੀਸ ਵਿਖੇ ਖੇਤਾਂ ’ਚ ਕੰਮ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਕਿਸੇ ਜ਼ਹਿਰੀਲੇ ਜਾਨਵਰ ਨੇ ਕੱਟ ਲਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।