ਕੈਨੇਡਾ ‘ਚ ਪਟਿਆਲਾ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ; 2 ਸਾਲ ਪਹਿਲਾਂ ਹੋਇਆ ਸੀ ਵਿਆਹ

0
1635

ਪਟਿਆਲਾ, 21 ਅਕਤੂਬਰ | ਬਰੈਂਪਟਨ ‘ਚ ਵਾਪਰੇ ਸੜਕ ਹਾਦਸੇ ‘ਚ ਪਟਿਆਲਾ ਦੇ ਪਾਤੜਾਂ ਉਪ ਮੰਡਲ ਦੇ ਪਿੰਡ ਸੇਲਵਾਲਾ ਦੇ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਉਸਦਾ ਲੜਕਾ ਤਰਵਿੰਦਰ ਸਿੰਘ ਕਰੀਬ 13 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ ਅਤੇ ਵਰਕ ਪਰਮਿਟ ‘ਤੇ ਕੰਮ ਕਰਦਾ ਸੀ।

ਸ਼ੁੱਕਰਵਾਰ ਨੂੰ ਜਦੋਂ ਉਹ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਤੇਜ਼ ਰਫਤਾਰ ਟਰੱਕ ਨੇ ਉਸ ਦੇ ਪਿੱਛੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਕਾਰ ਦੇ ਪਿੱਛੇ ਖੜ੍ਹਾ ਟਰੱਕ ਕਾਰ ‘ਤੇ ਜਾ ਡਿੱਗਿਆ। ਹਾਦਸੇ ‘ਚ ਉਸ ਦੇ ਜਵਾਨ ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਣਯੋਗ ਹੈ ਕਿ ਨੌਜਵਾਨ ਦਾ ਕਰੀਬ 2 ਸਾਲ ਪਹਿਲਾਂ ਵਿਆਹ ਹੋਇਆ ਸੀ। ਪਿੰਡ ਦੇ ਸਰਪੰਚ ਸੂਬਾ ਸਿੰਘ ਅਤੇ ਬਿੱਕਰ ਸਿੰਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ।