ਟਾਂਡਾ. ਕੋਰੋਨਾ ਵਾਇਰਸ ਦੇ ਕਾਰਨ ਪਿੰਡ ਪ੍ਰੇਮਪੁਰ ਨਾਲ ਸੰਬੰਧਿਤ ਇਕ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਿਛਲੇ ਮਹੀਨੇ ਅਮਰੀਕਾ ਦੇ ਨਿਊਯਾਰਕ ਵਿੱਚ ਕੋਰੋਨਾ ਵਾਇਰਸ ਨਾਲ ਮੌਤ ਦਾ ਸ਼ਿਕਾਰ ਹੋਏ ਸੰਤ ਬਾਬਾ ਪ੍ਰੇਮ ਸਿੰਘ ਸਿੱਖ ਕਲਚਰਲ ਸੁਸਾਇਟੀ ਨਿਉਯਾਰਕ ਦੇ ਸਕੱਤਰ ਡਾਕਟਰ ਚਰਨ ਸਿੰਘ ਦੇ ਕੋਰੋਨਾ ਪਾਜ਼ੀਟਿਵ ਆਏ ਨੌਜਵਾਨ ਪੁੱਤਰ ਗੁਰਜਸਪ੍ਰੀਤ ਸਿੰਘ ਦੀ ਵੀ ਬਿਮਾਰੀ ਨਾਲ ਜੂਝਦੇ ਹੋਏ ਬੀਤੇ ਦਿਨ ਮੌਤ ਹੋ ਗਈ।
ਉਹ ਬੀਤੇ ਕਈ ਦਿਨਾਂ ਤੋਂ ਨਿਊਯਾਰਕ ਦੇ ਹਸਪਤਾਲ ਵਿੱਚ ਜੇਰੇ ਇਲਾਜ ਸਨ। ਦੱਸਿਆ ਜਾ ਰਿਹਾ ਹੈ ਕਿ ਉਸਦੀ ਮਾਂ ਜੋਗਿੰਦਰ ਕੌਰ ਵੀ ਵਾਇਰਸ ਨਾਲ ਪੀੜਿਤ ਹੈ ਅਤੇ ਜੇਰੇ ਇਲਾਜ ਹੈ।
ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਅਤੇ ਅਮਰੀਕ ਸਿੰਘ ਭੇਵਾ ਨੇ ਦੱਸਿਆ ਕਿ ਬੀਤੇ ਦਿਨ ਹੀ ਚਰਨ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ ਅਤੇ ਅਗਲੇ ਦਿਨ ਹੀ ਗੁਰਜਸਪ੍ਰੀਤ ਸਿੰਘ ਦੀ ਮੌਤ ਹੋਣ ਕਾਰਨ ਇਸ ਖਬਰ ਦੇ ਨਾਲ ਪਿੰਡ ਵਿੱਚ ਸ਼ੋਕ ਦੀ ਲਹਿਰ ਹੈ।





































