ਗੁਰਦਾਸਪੁਰ | ਸਥਾਨਕ ਸ਼੍ਰੀ ਹਰਗੋਬਿੰਦਪੁਰ ਪੁੱਲ ਨੇੜੇ ਅੱਜ ਸਵੇਰੇ ਇਕ ਅਣਪਛਾਤੇ ਵਾਹਨ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਤੇ ਥਾਣਾ ਤਿੱਬੜ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਸ਼੍ਰੀਹਰਗੋਬਿੰਦਪੁਰ ਪੁੱਲ ਨੇੜੇ ਇਕ ਸੜਕ ਹਾਦਸਾ ਵਾਪਰਿਆ ਹੈ। ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਇਕ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਕੇ ਇਕ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਜਿਸ ’ਤੇ ਉਨ੍ਹਾਂ ਨੇ ਇਸ ਦੀ ਸੂਚਨਾ ਥਾਣਾ ਤਿੱਬੜ ਪੁਲਿਸ ਨੂੰ ਦਿੱਤੀ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਹਿਚਾਣ ਨਿਸ਼ਾਨ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਤਰਪਈ ਜ਼ਿਲਾ ਅੰਮ੍ਰਿਤਸਰ ਵਜੋਂ ਹੋਈ ਹੈ। ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ ਤੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।