ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟਰੱਕ ਨੇ ਮਾਰੀ ਭਿਆਨਕ ਟੱਕਰ, ਹੋਈ ਮੌਤ, ਕੰਮ ਤੋਂ ਛੁੱਟੀ ਮਗਰੋਂ ਪਰਤ ਰਿਹਾ ਸੀ ਘਰ

0
767

ਹਰਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਬਾਲਾ ਵਿਚ ਟਰੱਕ ਦੀ ਲਪੇਟ ਵਿਚ ਆਉਣ ਨਾਲ 34 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਪਿੰਡ ਸਮਲੇਹੜੀ-ਪਿਲਖਣੀ ਰੋਡ ‘ਤੇ ਵਾਪਰਿਆ। ਮ੍ਰਿਤਕ ਦੀ ਪਛਾਣ ਪਿੰਡ ਸਮਲੇਹੜੀ ਵਾਸੀ ਸੰਜੀਵ ਕੁਮਾਰ ਉਰਫ ਸੰਜੂ ਦੇ ਰੂਪ ਵਜੋਂ ਹੋਈ ਹੈ। ਜੋ ਅੰਬਾਲਾ ਕੈਂਟ ਵਿਚ ਨੌਕਰੀ ਕਰਦਾ ਸੀ।

ਉਹ ਸ਼ੁੱਕਰਵਾਰ ਸ਼ਾਮ ਨੂੰ ਪਿਲਖਣੀ ਰੋਡ ‘ਤੇ ਖੜ੍ਹਾ ਸੀ। ਸ਼ਾਮ ਨੂੰ ਉਸ ਦਾ ਭਤੀਜਾ ਸੰਜੀਵ ਡਿਊਟੀ ਕਰਕੇ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਪਿਲਖਣੀ ਰੋਡ ‘ਤੇ ਪਹੁੰਚਿਆ ਤਾਂ ਤੇਜ਼ ਰਫਤਾਰ ਟਰੱਕ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਉਸ ਦਾ ਭਤੀਜਾ ਸੜਕ ‘ਤੇ ਡਿੱਗ ਪਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਫਰਾਰ ਹੋ ਗਿਆ। ਉਹ ਆਪਣੇ ਭਤੀਜੇ ਨੂੰ ਸਿਵਲ ਹਸਪਤਾਲ ਅੰਬਾਲਾ ਛਾਉਣੀ ਲੈ ਗਿਆ। ਜਿਥੇ ਸੰਜੀਵ ਕੁਮਾਰ ਦੀ ਮੌਤ ਹੋ ਗਈ। ਥਾਣਾ ਸਾਹਾ ਦੀ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।