ਬਠਿੰਡਾ ‘ਚ ਘਰੇਲੂ ਝਗੜੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

0
894

ਬਠਿੰਡਾ | ਇਥੋਂ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ। ਡੱਬਵਾਲੀ ਰੋਡ ’ਤੇ ਸਥਿਤ ਊਧਮ ਸਿੰਘ ਨਗਰ ਵਿਚ ਇਕ ਨੌਜਵਾਨ ਨੇ ਘਰ ਵਿਚ ਜਾਨ ਦੇ ਦਿੱਤੀ। ਘਟਨਾ ਦਾ ਪਤਾ ਚਲਦੇ ਹੀ ਇਲਾਕੇ ਵਿਚ ਦਹਿਸ਼ਤ ਫੈਲ ਗਈ। ਵਰਧਮਾਨ ਪੁਲਿਸ ਚੌਕੀ ਦੇ ਇੰਚਾਰਜ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਪਰਿਵਾਰ ਅਨੁਸਾਰ ਮ੍ਰਿਤਕ ਦਾ ਰਾਤ ਸਮੇਂ ਘਰ ਵਿਚ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਲੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਦਿਨੇਸ਼ ਠਾਕੁਰ 42 ਪੁੱਤਰ ਸ਼ਿਵ ਠਾਕੁਰ ਵਾਸੀ ਊਧਮ ਸਿੰਘ ਨਗਰ ਦੇ ਤੌਰ ’ਤੇ ਹੋਈ ਹੈ, ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।