ਕਪੂਰਥਲਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਕਪੂਰਥਲਾ ‘ਚ ਟਰੱਕ ਕਲੀਨਰ ਵੱਲੋਂ 70 ਸਾਲਾ ਬਜ਼ੁਰਗ ਔਰਤ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਕੋਤਵਾਲੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ਼ਿਕਾਇਤਕਰਤਾ ਲਵਪ੍ਰੀਤ ਸਿੰਘ ਵਾਸੀ ਪਿੰਡ ਭਵਾਨੀਪੁਰ ਨੇ ਥਾਣਾ ਕੋਤਵਾਲੀ ਵਿਚ ਕੇਸ ਦਰਜ ਕਰਵਾਇਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਉਸ ਨੇ ਦੱਸਿਆ ਕਿ ਉਹ ਟਰੱਕ ਡਰਾਈਵਰ ਹੈ। ਬੀਤੇ ਦਿਨ ਛੁੱਟੀ ਹੋਣ ਕਾਰਨ ਉਹ ਘਰ ਹੀ ਸੀ। ਦੇਰ ਸ਼ਾਮ ਉਹ ਆਪਣੇ ਦੋਸਤਾਂ ਨਾਲ ਘੁੰਮਣ ਤੋਂ ਬਾਅਦ ਟਰੱਕ ਕਲੀਨਰ ਜਸਵੀਰ ਸਿੰਘ ਉਰਫ ਜੱਸੂ ਵਾਸੀ ਪਿੰਡ ਭਵਾਨੀਪੁਰ ਨਾਲ ਮਾਰਕੀਟ ਜਾ ਰਿਹਾ ਸੀ।
ਜਿਵੇਂ ਹੀ ਉਹ ਦੋਵੇਂ ਪਿੰਡ ਦੇ ਪਸ਼ੂ ਹਸਪਤਾਲ ਨੇੜੇ ਪੁੱਜੇ ਤਾਂ ਜੱਸੂ ਅਚਾਨਕ ਕਿਧਰੇ ਗਾਇਬ ਹੋ ਗਿਆ। ਪਤਾ ਲੱਗਾ ਕਿ ਉਸ ਨੇ ਦਿਮਾਗੀ ਪ੍ਰੇਸ਼ਾਨ 70 ਸਾਲਾ ਬਜ਼ੁਰਗ ਔਰਤ ਨਾਲ ਜ਼ਬਰਦਸਤੀ ਕੀਤੀ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਵੀ ਲਿਆ ਗਿਆ ਹੈ। ਥਾਣਾ ਕੋਤਵਾਲੀ ਦੇ ਇੰਚਾਰਜ ਬਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।