<p><strong>ਲੁਧਿਆਣਾ&sol;ਖੰਨਾ&comma; 8 ਨਵੰਬਰ &vert;<&sol;strong> ਖੰਨਾ ਦੇ ਆਨੰਦ ਨਗਰ &&num;8216&semi;ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 25 ਸਾਲਾ ਮੋਂਟੂ ਕੁਮਾਰ ਵਜੋਂ ਹੋਈ ਹੈ। ਮੋਂਟੂ ਮੂਲ ਰੂਪ ਵਿਚ ਬਿਹਾਰ ਦੇ ਸਮਸਤੀਪੁਰ ਜ਼ਿਲੇ ਦਾ ਰਹਿਣ ਵਾਲਾ ਸੀ ਅਤੇ ਹਰਿਆਣਾ ਵਿਚ ਕੰਮ ਕਰਦਾ ਸੀ। ਦੋ ਦਿਨ ਪਹਿਲਾਂ ਖੰਨਾ ਵਿਖੇ ਆਪਣੇ ਰਿਸ਼ਤੇਦਾਰਾਂ ਕੋਲ ਛਠ ਪੂਜਾ ਲਈ ਆਇਆ ਸੀ।<&sol;p>&NewLine;<p>ਮੋਂਟੂ ਦੇ ਰਿਸ਼ਤੇਦਾਰ ਸ਼ੰਕਰ ਨੇ ਦੱਸਿਆ ਕਿ 2 ਦਿਨ ਪਹਿਲਾਂ ਉਸ ਦੀ ਲੜਕੀ ਦਾ ਜਨਮ ਦਿਨ ਸੀ&comma; ਜਿਸ ਕਾਰਨ ਉਸ ਨੇ ਆਪਣੇ ਸਾਂਢੂ ਅਤੇ ਸਾਲੀ ਨੂੰ ਹਰਿਆਣਾ ਤੋਂ ਬੁਲਾਇਆ ਸੀ ਤਾਂ ਜੋ ਉਹ ਛਠ ਪੂਜਾ ਤੱਕ ਉਸ ਦੇ ਨਾਲ ਰਹਿਣ। ਅੱਜ ਸਵੇਰੇ ਜਦੋਂ ਮੋਂਟੂ ਪੂਜਾ ਲਈ ਲਿਆਂਦਾ ਗੰਨਾ ਲੈ ਕੇ ਕੁਆਰਟਰ ਦੀ ਛੱਤ ’ਤੇ ਜਾ ਰਿਹਾ ਸੀ ਤਾਂ ਉਪਰੋਂ ਲੰਘਦੀਆਂ 66 ਕੇਵੀ ਬਿਜਲੀ ਦੀਆਂ ਤਾਰਾਂ ਨੂੰ ਗੰਨੇ ਨੇ ਛੂਹ ਲਿਆ। ਬਿਜਲੀ ਦਾ ਝਟਕਾ ਲੱਗਣ ਕਾਰਨ ਮੋਂਟੂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;<p>ਸ਼ੰਕਰ ਨੇ ਦੱਸਿਆ ਕਿ ਮੋਂਟੂ ਦਾ ਵਿਆਹ 8 ਮਹੀਨੇ ਪਹਿਲਾਂ ਹੀ ਉਸ ਦੀ ਸਾਲੀ ਨਾਲ ਹੋਇਆ ਸੀ। ਇਸ ਹਾਦਸੇ ਨੇ ਪਰਿਵਾਰ ਤੋਂ ਪੁੱਤਰ ਖੋਹਣ ਦੇ ਨਾਲ-ਨਾਲ ਇੱਕ ਮੁਟਿਆਰ ਦਾ ਸੁਹਾਗ ਵੀ ਖੋਹ ਲਿਆ। ਦੂਜੇ ਪਾਸੇ ਸਿਵਲ ਹਸਪਤਾਲ ਵਿਚ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾਕਟਰ ਨਵਦੀਪ ਜੱਸਲ ਨੇ ਦੱਸਿਆ ਕਿ ਜਦੋਂ ਮੋਂਟੂ ਨੂੰ ਹਸਪਤਾਲ ਲਿਆ ਕੇ ਚੈੱਕ ਕੀਤਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ।<&sol;p>&NewLine;<p>ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ &&num;8216&semi;ਚ ਰਖਵਾਇਆ ਗਿਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;