ਜਲੰਧਰ | ਪੰਜਾਬ ਨੈਸ਼ਨਲ ਬੈਂਕ ‘ਚ 2 ਲੁਟੇਰੇ ਪੈਸੇ ਜਮ੍ਹਾ ਕਰਵਾਉਣ ਆਏ ਗਾਹਕ ਤੋਂ 50 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ। ਲੁਟੇਰੇ ਝਾਂਸਾ ਦੇ ਕੇ ਉਸ ਨੂੰ ਬੈਂਕ ਤੋਂ ਬਾਹਰ ਲੈ ਗਏ, ਜਿਸ ਤੋਂ ਬਾਅਦ 50 ਹਜ਼ਾਰ ਰੁਪਏ ਲੁੱਟ ਕੇ ਭੱਜ ਗਏ।

ਸੋਢਲ ਰੋਡ ‘ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ‘ਚ ਅਮਨ ਨਾਂ ਦਾ ਨੌਜਵਾਨ 50 ਹਜ਼ਾਰ ਜਮ੍ਹਾ ਕਰਵਾਉਣ ਆਇਆ ਸੀ, ਜਿਥੇ ਪਹਿਲਾਂ ਤੋਂ ਹੀ ਮੌਜੂਦ 2 ਲੋਕ ਉਸ ਨੂੰ ਆਪਣੀਆਂ ਗੱਲਾਂ ‘ਚ ਉਲਝਾ ਕੇ ਬੈਂਕ ਤੋਂ ਬਾਹਰ ਲੈ ਗਏ ਤੇ ਨੌਜਵਾਨ ਤੋਂ 50 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ।

ਥਾਣਾ ਡਵੀਜ਼ਨ 8 ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਘਟਨਾ ਦੀ CCTV ਫੁਟੇਜ ਖੰਗਾਲੀ ਜਾ ਰਹੀ ਹੈ।

(Sponsored : ਜਲੰਧਰ ‘ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001)

(ਨੋਟ – ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।