ਦੁਕਾਨ ਬੰਦ ਕਰ ਕੇ ਘਰ ਜਾ ਰਹੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਮੌਤ

0
530

 ਤਰਨਤਾਰਨ, 26 ਸਤੰਬਰ | ਟਾਂਕ ਕੁਛੱਤਰੀਆ ‘ਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੂੰ ਜ਼ਖਮੀ ਹਾਲਤ ‘ਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਪਛਾਣ ਵਿਨੈ ਕੁਮਾਰ ਉਰਫ ਵਿੰਨੀ ਵਜੋਂ ਹੋਈ ਹੈ। ਸਿਵਲ ਹਸਪਤਾਲ ‘ਚ ਤਾਇਨਾਤ ਕਰਮਚਾਰੀ ਰਮੇਸ਼ ਕੁਮਾਰ ਟੀਟੂ ਦਾ 25 ਸਾਲਾ ਪੁੱਤਰ ਵਿਨੈ ਕੁਮਾਰ ਉਰਫ ਵਿੰਨੀ ਇਲਾਕੇ ‘ਚ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਬੀਤੀ ਦੇਰ ਰਾਤ ਵਿੰਨੀ ਦੁਕਾਨ ਬੰਦ ਕਰਨ ਤੋਂ ਬਾਅਦ ਘਰ ਨੂੰ ਨਿਕਲਿਆ ਹੀ ਸੀ ਕਿ ਕੁਝ ਲੋਕ ਬਾਈਕ ‘ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਆਉਂਦੇ ਹੀ ਵਿੰਨੀ ‘ਤੇ ਪਿਸਤੌਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇੱਕ ਗੋਲੀ ਛਾਤੀ ਦੇ ਵਿਚੋਂ ਦੀ ਲੰਘੀ, ਜਦੋਂ ਕਿ ਦੂਜੀ ਗੋਲੀ ਮੱਥੇ ਦੇ ਕੋਲ ਦੀ ਲੰਘ ਗਈ। ਉਸ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਵਿੰਨੀ ਨੂੰ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਤਰਨਤਾਰਨ ਦੇ ਐਸਪੀਡੀ ਅਜੇ ਰਾਜ ਸਿੰਘ, ਸੀਆਈਏ ਸਟਾਫ਼ ਦੀ ਟੀਮ ਅਤੇ ਤਰਨਤਾਰਨ ਦੇ ਡੀਐਸਪੀ ਤੇ ਮੁਖਰਜੀ ਹਰਜਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।