ਖੇਤਾਂ ਨੂੰ ਪਾਣੀ ਲਾਉਣ ਗਏ ਨੌਜਵਾਨ ਦਾ ਭੇਦਭਰੇ ਹਾਲਾਤ ‘ਚ ਚਾਕੂ ਮਾਰ ਕੇ ਕਤਲ

0
2102

ਤਰਨਤਾਰਨ | (ਬਲਜੀਤ ਸਿੰਘ)- ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਖਵਾਸਪੁਰਾ ਵਿਖੇ ਬੀਤੀ ਰਾਤ ਘਰੋਂ ਖੇਤਾਂ ਨੂੰ ਪਾਣੀ ਲਾਉਣ ਗਏ ਨੌਜਵਾਨ ਦਾ ਭੇਤਭਰੇ ਹਾਲਾਤ ਵਿਚ ਕੁਝ ਵਿਅਕਤੀਆਂ ਵੱਲੋਂ ਚਾਕੂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

ਮ੍ਰਿਤਕ ਦਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਜਦੋਂ ਖੇਤਾਂ ਨੂੰ ਪਾਣੀ ਲਾਉਣ ਜਾ ਰਿਹਾ ਸੀ ਤਾਂ ਕੁਝ ਅਣਪਛਾਤਿਆਂ ਨੇ ਚਾਕੂ ਮਾਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਤੋਂ ਬਾਅਦ ਦਵਿੰਦਰ ਸਿੰਘ ਆਪਣੇ ਘਰ ਪਹੁੰਚਿਆ ਅਤੇ ਉਸ ਦੇ ਪਰਿਵਾਰ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਇੰਨੇ ਨੂੰ ਉਸ ਦੀ ਮੌਤ ਹੋ ਚੁੱਕੀ ਸੀ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ  ਦਵਿੰਦਰ ਸਿੰਘ ਘਰੋਂ ਰੋਟੀ-ਪਾਣੀ ਖਾ ਕੇ ਖੇਤਾਂ ਨੂੰ ਪਾਣੀ ਲਾਉਣ ਗਿਆ ਸੀ, ਥੋੜ੍ਹੇ ਚਿਰ ਬਾਅਦ ਲਹੂ-ਲੁਹਾਣ ਹੋਇਆ ਘਰ ਵਾਪਸ ਆਇਆ ਤਾਂ ਉਸ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਕਿਸੇ ਨੇ ਉਸ ਦਾ ਰੰਜਿਸ਼ ਤਹਿਤ ਕਤਲ ਕੀਤਾ ਹੈ, ਇਸ ਲਈ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

ਥਾਣਾ ਗੋਇੰਦਵਾਲ ਸਾਹਿਬ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਤਰਨਤਾਰਨ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਅਤੇ ਅਣਪਛਾਤੇ ਵਿਅਕਤੀਆਂ ‘ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈhttps://t.me/punjabibulletin)