ਨਵੀਂ ਦਿੱਲੀ, 24 ਫਰਵਰੀ | ‘ਆਪ’ ਤੇ ਕਾਂਗਰਸ 5 ਸੂਬਿਆਂ ‘ਚ ਰਲ ਕੇ ਚੋਣ ਲੜੇਗੀ। ਗੱਠਜੋੜ ‘ਤੇ ਸਹਿਮਤੀ ਬਣ ਗਈ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ INDI ਗਠਜੋੜ ਦੀ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿਚ ਪੰਜ ਸੂਬਿਆਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਰਮਿਆਨ ਗਠਜੋੜ ਦਾ ਐਲਾਨ ਕੀਤਾ ਗਿਆ।
ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਆਮ ਆਦਮੀ ਪਾਰਟੀ ਦਿੱਲੀ ‘ਚ ਚਾਰ ਸੀਟਾਂ ‘ਤੇ ਚੋਣ ਲੜੇਗੀ। ਇਨ੍ਹਾਂ ਵਿਚ ਨਵੀਂ ਦਿੱਲੀ, ਪੱਛਮੀ ਦਿੱਲੀ, ਦੱਖਣੀ ਦਿੱਲੀ ਅਤੇ ਪੂਰਬੀ ਦਿੱਲੀ ਸ਼ਾਮਲ ਹਨ। ਇਸ ਤੋਂ ਇਲਾਵਾ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ, ਜਿਨ੍ਹਾਂ ‘ਚ ਚਾਂਦਨੀ ਚੌਕ, ਉੱਤਰ ਪੂਰਬ ਅਤੇ ਉੱਤਰ ਪੱਛਮੀ ਸੀਟਾਂ ਸ਼ਾਮਲ ਹਨ।
ਇਸ ਦੇ ਨਾਲ ਹੀ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਉੱਤਰ ਪ੍ਰਦੇਸ਼ ਵਿਚ ਗਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਇਸ ਨੂੰ ਅੰਤਿਮ ਰੂਪ ਦੇਣ ਵਿਚ ਸਮਾਂ ਲੱਗਾ ਹੈ। ਅੱਜ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵੀ ਗਠਜੋੜ ਦਾ ਰਸਮੀ ਐਲਾਨ ਕਰ ਰਹੇ ਹਨ।
ਸੂਤਰਾਂ ਦੀ ਮੰਨੀਏ ਤਾਂ ਆਮ ਆਦਮੀ ਪਾਰਟੀ (ਆਪ) ਦਿੱਲੀ ਦੀਆਂ 7 ‘ਚੋਂ ਚਾਰ ਲੋਕ ਸਭਾ ਸੀਟਾਂ ‘ਤੇ ਚੋਣ ਲੜ ਸਕਦੀ ਹੈ, ਜਿਸ ਵਿਚ ਪੱਛਮੀ ਦਿੱਲੀ, ਦੱਖਣੀ ਦਿੱਲੀ, ਨਵੀਂ ਦਿੱਲੀ ਅਤੇ ਪੂਰਬੀ ਦਿੱਲੀ ਦੀਆਂ ਸੀਟਾਂ ਸ਼ਾਮਲ ਹਨ। ਇਸ ਤੋਂ ਇਲਾਵਾ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ, ਜਿਨ੍ਹਾਂ ‘ਚ ਚਾਂਦਨੀ ਚੌਕ, ਉੱਤਰ ਪੂਰਬੀ ਦਿੱਲੀ ਅਤੇ ਉੱਤਰ ਪੱਛਮੀ ਦਿੱਲੀ ਸ਼ਾਮਲ ਹਨ। ਇਸ ਤੋਂ ਇਲਾਵਾ ਗੁਜਰਾਤ, ਹਰਿਆਣਾ, ਗੋਆ ਤੇ ਚੰਡੀਗੜ੍ਹ ‘ਚ ਦੋਵਾਂ ਵਿਚਾਲੇ ਗੱਠਜੋੜ ਹੋ ਗਿਆ ਹੈ।