<p>ਜਲੰਧਰ ਕੈਂਟ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਨੇ ਵੱਡਾ ਫੇਰਬਦਲ ਕੀਤਾ ਹੈ। ਪਾਰਟੀ ਨੇ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੂੰ ਜਲੰਧਰ ਕੈਂਟ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਰਾਜਵਿੰਦਰ ਕੌਰ ਥਿਆੜਾ ਦੀ ਥਾਂ ਸੌਂਪੀ ਗਈ ਹੈ। ਇਸ ਨਿਯੁਕਤੀ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।<&sol;p>&NewLine;<p>ਦੀਪਕ ਬਾਲੀ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਹੈ&comma; ਜਦੋਂ ਜਲੰਧਰ ਕੈਂਟ ਤੋਂ ਮੌਜੂਦਾ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ। ਅਜਿਹੇ ਵਿੱਚ ਇਸ ਹਲਕੇ ਦੀ ਸਿਆਸਤ ਹੋਰ ਦਿਲਚਸਪ ਹੋ ਸਕਦੀ ਹੈ। ਹਾਲਾਂਕਿ&comma; ਦੀਪਕ ਬਾਲੀ ਨੂੰ ਹਲਕਾ ਇੰਚਾਰਜ ਬਣਾਉਣ ਦਾ ਮਤਲਬ ਇਹ ਨਹੀਂ ਕਿ ਉਨ੍ਹਾਂ ਦੀ ਉਮੀਦਵਾਰੀ ਪੱਕੀ ਹੋ ਗਈ ਹੈ।<&sol;p>&NewLine;<p>ਦੀਪਕ ਬਾਲੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਹੋਣ ਦੇ ਨਾਲ-ਨਾਲ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਨਾਲ ਸਲਾਹਕਾਰ ਵਜੋਂ ਵੀ ਜੁੜੇ ਹੋਏ ਹਨ। ਉਹ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵੀ ਹਨ। ਇਸ ਤੋਂ ਪਹਿਲਾਂ ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨ ਲਈ ਟਿਕਟ ਲੈਣ ਦੇ ਚਾਹਵਾਨ ਸਨ&comma; ਪਰ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ ਸੀ।<&sol;p>&NewLine;<p>ਦੂਜੇ ਪਾਸੇ&comma; ਰਾਜਵਿੰਦਰ ਕੌਰ ਥਿਆੜਾ ਨੂੰ ਪਹਿਲਾਂ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਦੇ ਅਹੁਦੇ ਤੋਂ ਵੀ ਹਟਾਇਆ ਜਾ ਚੁੱਕਾ ਹੈ। ਹੁਣ ਜਲੰਧਰ ਕੈਂਟ ਦੀ ਜ਼ਿੰਮੇਵਾਰੀ ਦੀਪਕ ਬਾਲੀ ਨੂੰ ਮਿਲਣ ਨਾਲ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;