‘ਆਪ’ ਨੇ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿਨ੍ਹਾਂ ਨੂੰ ਮਿਲੀ ਟਿਕਟ

0
378

ਨਵੀਂ ਦਿੱਲੀ, 27 ਫਰਵਰੀ | ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਨਵੀਂ ਦਿੱਲੀ ਤੋਂ ਸੋਮਨਾਥ ਭਾਰਤੀ, ਦੱਖਣੀ ਦਿੱਲੀ ਤੋਂ ਸਾਹੀ ਰਾਮ ਪਹਿਲਵਾਨ, ਪੂਰਬੀ ਦਿੱਲੀ ਤੋਂ ਕੁਲਦੀਪ ਕੁਮਾਰ ਅਤੇ ਪੱਛਮੀ ਦਿੱਲੀ ਤੋਂ ਮਹਾਬਲ ਮਿਸ਼ਰਾ ਉਮੀਦਵਾਰ ਹੋਣਗੇ।

ਇਸ ਤੋਂ ਇਲਾਵਾ ਹਰਿਆਣਾ ਵਿਚ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸਾਬਕਾ ਰਾਜ ਸਭਾ ਮੈਂਬਰ ਅਤੇ ਹਰਿਆਣਾ ਪ੍ਰਦੇਸ਼ ਪ੍ਰਧਾਨ ਸੁਸ਼ੀਲ ਗੁਪਤਾ ਨੂੰ ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ।

ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕਰਨ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਪੀਏਸੀ (ਰਾਜਨੀਤਿਕ ਮਾਮਲਿਆਂ ਦੀ ਕਮੇਟੀ) ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਇਮਰਾਨ ਹੁਸੈਨ, ਦੁਰਗੇਸ਼ ਪਾਠਕ, ਪੰਕਜ ਗੁਪਤਾ, ਗੋਪਾਲ ਰਾਏ, ਰਾਖੀ ਬਿਡਲਾਨ ਅਤੇ ਆਤਿਸ਼ੀ ਨੇ ਸ਼ਿਰਕਤ ਕੀਤੀ।