‘ਆਪ’ ਨੇ ਮਹਿੰਗੀ ਸਿੱਖਿਆ ਖ਼ਿਲਾਫ਼ ਖੋਲ੍ਹਿਆ ਮੋਰਚਾ

0
1047

ਅੰਮ੍ਰਿਤਸਰ . ਮੈਡੀਕਲ ਕੋਰਸਾਂ ਦੀਆਂ ਫੀਸਾਂ ਦੇ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੈ। ਇਸ ਤਹਿਤ ਅੱਜ ਪਾਰਟੀ ਵੱਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੋਠੀ ਦਾ ਘਿਰਾਓ ਕਰਨ ਕੀਤਾ ਗਿਆ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਰਕਰ, ਵਿਧਾਇਕ ਅਮਨ ਅਰੋੜਾ ਅਤੇ ਮੀਤ ਹੇਅਰ ਦੀ ਅਗਵਾਈ ‘ਚ ਜੀਟੀ ਰੋਡ ‘ਤੇ ਭਗਵਾਨ ਵਾਲਮੀਕਿ ਚੌਕ ਵਿੱਚ ਇਕੱਠੇ ਹੋਏ। ਇੱਥੋਂ ਪੈਦਲ ਮਾਰਚ ਕਰਦਿਆਂ ਵੱਡੀ ਗਿਣਤੀ ‘ਚ ਵੀ ਸੋਨੀ ਦੀ ਕੋਠੀ ਵੱਲ ਵਧੇ ਤਾਂ ਇਨ੍ਹਾਂ ਨੂੰ ਰਾਣੀ ਕਾ ਬਾਗ ਵਿਖੇ ਉਪੀ ਸੋਨੀ ਦੀ ਕੋਠੀ ਤੋਂ ਪਹਿਲਾਂ ਹੀ ਪੁਲਿਸ ਨੇ ਬੈਰੀਕੇਟਿੰਗ ਲਾ ਕੇ ਰੋਕ ਲਿਆ।

ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਨੇ ਉੱਥੇ ਹੀ ਜ਼ਮੀਨ ‘ਤੇ ਬੈਠ ਕੇ ਸਰਕਾਰ ਤੇ ਓਪੀ ਸੋਨੀ ਖਿਲਾਫ ਨਾਅਰੇਬਾਜ਼ੀ ਕੀਤੀ। ਅਮਨ ਅਰੋੜਾ ਨੇ ਆਖਿਆ ਕਿ ਸਰਕਾਰ ਵੱਲੋਂ ਫੀਸਾਂ ਵਿੱਚ ਦੁੱਗਣਾ ਵਾਧਾ ਕਰਕੇ ਪੰਜਾਬ ਦੇ ਲੋਕਾਂ ਤੇ ਖਾਸ ਕਰਕੇ ਗਰੀਬ ਬੱਚਿਆਂ ਦੇ ਨਾਲ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸੂਬੇ ਦੇ ਹਾਲਾਤ ਅਜਿਹੇ ਹਨ ਤੇ ਲੋਕਾਂ ਨੂੰ ਪਹਿਲਾਂ ਹੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਤੇ ਅਜਿਹੇ ਚ ਸਰਕਾਰ ਵੱਲੋਂ ਫੀਸਾਂ ਦੇ ਵਿੱਚ ਬੇਤਹਾਸ਼ਾ ਵਾਧਾ ਕਰਨਾ ਸ਼ਰੇਆਮ ਧੱਕਾ ਹੈ।