ਖੰਨਾ ‘ਚ ‘ਆਪ’ ਆਗੂ ਦੀ ਗੋਲੀ ਮਾਰ ਕੇ ਹੱਤਿਆ: ਸਰਪੰਚ ਚੋਣ ਲੜਨ ਦੀ ਤਿਆਰੀ ਕਰ ਰਿਹਾ ਸੀ

0
676

ਲੁਧਿਆਣਾ, 10 ਸਤੰਬਰ | ਪੰਜਾਬ ਦੇ ਖੰਨਾ ‘ਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਟੀਸੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੋਮਵਾਰ ਸ਼ਾਮ ਜਦੋਂ ਤਰਲੋਚਨ ਆਪਣੇ ਖੇਤ ਤੋਂ ਘਰ ਪਰਤ ਰਹੇ ਸੀ ਤਾਂ ਕਿਸੇ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਤਰਲੋਚਨ ਖੂਨ ਨਾਲ ਲੱਥਪੱਥ ਹਾਲਤ ‘ਚ ਪਿੰਡ ਦੀ ਸੜਕ ‘ਤੇ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਲੜਕੇ ਨੇ ਪਿੰਡ ਦੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ। ਉਥੇ ਡਾਕਟਰਾਂ ਨੇ ਤਰਲੋਚਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।