Video : AAP ਦੀ ਵਿਧਾਇਕਾ ‘ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਵਾਉਣ ਦਾ ਆਰੋਪ, ਘਟਨਾ CCTV ‘ਚ ਕੈਦ

0
1075

ਨਵੀਂ ਦਿੱਲੀ | ਸ਼ਾਲੀਮਾਰ ਇਲਾਕੇ ‘ਚ ਇਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ CCTV ‘ਚ ਕੈਦ ਹੋ ਗਈ ਹੈ।

ਇਸ ਮਾਮਲੇ ‘ਚ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਰਿਪੋਰਟਾਂ ‘ਚ ਕਿਹਾ ਗਿਆ ਹੈ ਕਿ ਔਰਤ ਨੇ ਸਥਾਨਕ ਵਿਧਾਇਕਾ ‘ਤੇ ਕੁੱਟਮਾਰ ਕਰਨ ਦਾ ਆਰੋਪ ਲਾਇਆ ਹੈ।

ਰਿਪੋਰਟਾਂ ਮੁਤਾਬਕ ਔਰਤ ਨੇ ਸ਼ਾਲੀਮਾਰ ਬਾਗ ਤੋਂ ‘ਆਪ’ ਦੀ ਵਿਧਾਇਕਾ ਵੰਦਨਾ ਕੁਮਾਰੀ ‘ਤੇ ਉਸ ਦੀ ਕੁੱਟਮਾਰ ਕਰਨ ਲਈ ਗੁੰਡੇ ਭੇਜਣ ਦਾ ਆਰੋਪ ਲਾਇਆ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਇਸ ਗੱਲ ਦਾ ਜ਼ਿਕਰ ਹੈ ਪਰ FIR ‘ਚ ਵਿਧਾਇਕਾ ਦਾ ਨਾਂ ਨਹੀਂ ਹੈ। ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖਿਲਾਫ FIR ਦਰਜ ਕੀਤੀ ਗਈ ਹੈ। ਪੁਲਿਸ ਨੇ ਮਾਮਲੇ ‘ਚ 2 ਔਰਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀਆਂ ਦੀ ਤਲਾਸ਼ ਜਾਰੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ