ਆਪ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਵਿਆਹ ਦੇ ਬੰਧਨ ‘ਚ ਬੱਝੇ, CM ਮਾਨ ਦੀ ਮਾਤਾ ਤੇ ਪਤਨੀ ਸਮੇਤ ਕਈ ਮੰਤਰੀ ਪਹੁੰਚੇ

0
1604

ਮੋਗਾ/ਬਾਘਾਪੁਰਾਣਾ | ਆਪ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ (ਫੇਸਬੁੱਕ) ‘ਤੇ ਇਕ ਪੋਸਟ ਅਪਲੋਡ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਿਮਲਾ ਦੇ ਕੁਫਰੀ ਵਿਖੇ ਵਿਆਹ ਸਮਾਗਮ ਕਰਵਾਇਆ ਗਿਆ ਸੀ।

CM ਮਾਨ ਦੀ ਮਾਤਾ ਅਤੇ ਪਤਨੀ ਡਾ. ਗੁਰਪ੍ਰੀਤ ਕੌਰ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਮੀਤ ਹੇਅਰ, ਚੇਤਨ ਸਿੰਘ ਜੌੜੇਮਾਜਰਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰਾਂ ਨੇ ਵਿਆਹ ਸਮਾਗਮ ਵਿਚ ਸ਼ਿਰਕਤ ਕੀਤੀ। ਦੱਸ ਦਈਏ ਕਿ ਵਿਧਾਇਕਾ ਨਰਿੰਦਰ ਕੌਰ ਭਾਰਜ, ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਹਾਲ ਹੀ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਆਹ ਦੇ ਬੰਧਨ ਵਿਚ ਬੱਝੇ ਹਨ।