ਸੰਗਰੂਰ, 6 ਨਵੰਬਰ| ਇਕ ਹੋਰ ਆਪ ਵਿਧਾਇਕ ED ਦੀ ਰਾਡਾਰ ਉਤੇ ਆ ਗਿਆ ਹੈ। ED ਨੇ ਅਮਰਗੜ੍ਹ ਤੋਂ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਰਕਰਾਂ ਨਾਲ ਮੀਟਿੰਗ ਦੌਰਾਨ ਹੀ ਐਮਐਲਏ ਨੂੰ ਈਡੀ ਆਪਣੇ ਨਾਲ ਲੈ ਕੇ ਗਈ ਹੈ।
ਇਸ ਤੋਂ ਪਹਿਲਾਂ ਵੀ ਇਕ ਮਾਮਲੇ ਵਿਚ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ ਸੀ। ਮਨੀ ਲਾਂਡਰਿੰਗ ਦੇ 40 ਕਰੋੜ ਦੇ ਮਾਮਲੇ ਵਿਚ ਪਿਛਲੇ ਸਾਲ ਉਨ੍ਹਾਂ ਖਿਲਾਫ ਇਕ ਪਰਚਾ ਦਰਜ ਹੋਇਆ ਸੀ। ਜਲੰਧਰ ਦੀ ਈਡੀ ਟੀਮ ਨੇ ਉਨ੍ਹਾਂ ਨੂੰ ਸੰਗਰੂਰ ਦੇ ਅਮਰਗੜ੍ਹ ਤੋਂ ਗ੍ਰਿਫਤਾਰ ਕੀਤਾ, ਜਦੋਂ ਉਹ ਆਪਣੇ ਪਾਰਟੀ ਵਰਕਰਾਂ ਨਾਲ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰ ਰਹੇ ਸਨ।





































