ਲੁਧਿਆਣਾ| ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਦਾੜ੍ਹੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਪਾਰਾ ਚੜ੍ਹ ਗਿਆ ਹੈ। ਇਸ ਮੁੱਦੇ ‘ਤੇ ਵਿਰੋਧੀਆਂ ਨੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਸੀ.ਐਮ. ਮਾਨ ਦੀ ਨਿੰਦਾ ਕੀਤੀ ਹੈ, ਪਰ ਇਸ ਦੇ ਨਾਲ ਹੀ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸੁਖਬੀਰ ਬਾਦਲ ਨੂੰ ਵੱਡੀ ਚੁਣੌਤੀ ਦਿੱਤੀ ਹੈ।

ਗਿਆਸਪੁਰਾ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਬਿਲਕੁਲ ਸੱਚੀਆਂ ਗੱਲਾਂ ਕਹੀਆਂ ਹਨ। ਵੋਟਾਂ ਦੀ ਰਾਜਨੀਤੀ ਵਿੱਚ ਸੁਖਬੀਰ ਬਾਦਲ ਆਪਣਾ ਰੂਪ ਬਦਲਦੇ ਹਨ। ਪਹਿਲਾਂ ਦਾੜ੍ਹੀ ਬੰਨ੍ਹ ਕੇ ਰੱਖੀ ਜਾਂਦੀ ਸੀ ਤੇ ਹੁਣ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਸਿੱਖਾਂ ਦੀ ਹਮਦਰਦੀ ਹਾਸਲ ਕਰਨ ਦੇ ਮਕਸਦ ਨਾਲ ਦਾੜ੍ਹੀ ਖੋਲ੍ਹ ਦਿੱਤੀ ਗਈ ਹੈ। ਸੁਖਬੀਰ ਬਾਦਲ ਵੀ ਆਪਣੀ ਮਰਜ਼ੀ ਮੁਤਾਬਕ ਸ੍ਰੀ ਸਾਹਿਬ ਪਹਿਨਦੇ ਹਨ। ਜੇਕਰ ਸੱਚਮੁੱਚ ਸੁਖਬੀਰ ਬਾਦਲ ਪੂਰਨ ਸਿੱਖ ਹੈ ਤਾਂ ਜਪੁਜੀ ਸਾਹਿਬ ਦੀਆਂ 5 ਪਉੜੀਆਂ ਦਾ ਪਾਠ ਸੁਣਾਉਣ। ਨਾਲੇ ਕਿਹਾ ਕਿ ਸੁਖਬੀਰ ਕੁਝ ਕਾਲਾ ਪੀਲਾ ਵੀ ਖਾਂਦੇ ਹਨ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸਿੱਖੀ ਖ਼ਤਰੇ ਵਿੱਚ ਨਹੀਂ ਹੈ, ਸਗੋਂ ਸੁਖਬੀਰ ਬਾਦਲ ਐਂਡ ਕੰਪਨੀ ਖਤਰੇ ‘ਚ ਹੈ। ਇਸੇ ਲਈ ਅਕਾਲੀ ਦਲ ਇਸ ਮਾਮਲੇ ਨੂੰ ਬੇਲੋੜਾ ਭੰਡ ਰਿਹਾ ਹੈ। ਕਿਸੇ ਵੀ ਸਿੱਖ ਨੇ ਮੁੱਖ ਮੰਤਰੀ ਦੀ ਟਿੱਪਣੀ ਨੂੰ ਗਲਤ ਨਹੀਂ ਕਿਹਾ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ https://bit.ly/3Iay74n ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)