ਨਵੀਂ ਦਿੱਲੀ | ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਤੇ ਆਪ ਦੇ ਸਾਂਸਦ ਰਾਘਵ ਚੱਢਾ ਲੰਬੇ ਸਮੇਂ ਤੋਂ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਹ ਜੋੜਾ 13 ਮਈ ਯਾਨੀ ਅੱਜ ਦਿੱਲੀ ਵਿੱਚ ਮੰਗਣੀ ਕਰਨ ਜਾ ਰਿਹਾ ਹੈ। ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਸਿਆਸੀ ਆਗੂ ਰਾਘਵ ਚੱਢਾ ਨਾਲ ਰਿਲੇਸ਼ਨਸ਼ਿਪ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ ‘ਚ ਹੈ।

ਦੱਸ ਦਈਏ ਕਿ ਪ੍ਰਿਯੰਕਾ ਚੋਪੜਾ ਨੂੰ ਦਿੱਲੀ ਏਅਰਪੋਰਟ ’ਤੇ ਦੇਖਿਆ ਗਿਆ ਹੈ। ਦੇਸੀ ਕੁੜੀ ਨੂੰ ਅੱਜ ਸਵੇਰੇ ਦਿੱਲੀ ਏਅਰਪੋਰਟ ‘ਤੇ ਦੇਖਿਆ ਗਿਆ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪ੍ਰਿਅੰਕਾ ਤੋਂ ਇਲਾਵਾ ਮਨੀਸ਼ ਮਲਹੋਤਰਾ ਵੀ ਮੰਗਣੀ ਲਈ ਪਹੁੰਚੇ ਹਨ। ਉਸ ਦਾ ਡਿਜ਼ਾਈਨ ਕੀਤਾ ਪਹਿਰਾਵਾ ਅਦਾਕਾਰਾ ਅਤੇ ਨੇਤਾ ਪਹਿਨਣਗੇ। ਪਰਿਣੀਤੀ-ਰਾਘਵ ਦੀ ਮੰਗਣੀ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਕਰਨ ਜੌਹਰ ਅਤੇ ਭਾਰਤੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਵੀ ਸ਼ਾਮਲ ਹੋ ਸਕਦੇ ਹਨ।