ਨਵੀਂ ਦਿੱਲੀ | ਆਮ ਆਦਮੀ ਪਾਰਟੀ ਰਾਸ਼ਟਰਪਤੀ ਚੋਣ ਵਿੱਚ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਸਮਰਥਨ ਕਰੇਗੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਹ ਐਲਾਨ ਕਰਦਿਆਂ ਕਿਹਾ ਅਸੀਂ ਦਰੋਪਦੀ ਮੁਰਮੂ ਦਾ ਸਤਿਕਾਰ ਕਰਦੇ ਹਾਂ।
ਪਰ ਅਸੀਂ ਯਸ਼ਵੰਤ ਸਿਨਹਾ ਦਾ ਸਮਰਥਨ ਕਰਾਂਗੇ। ਇਹ ਫੈਸਲਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।