‘ਆਪ’ ਪੰਜਾਬ ਨੇ ਅੰਮ੍ਰਿਤਸਰ ਦੇ 80 ਨਵੇਂ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ; ਪੜ੍ਹੋ ਕਿਨ੍ਹਾਂ ਨੂੰ ਮਿਲੀ ਇਹ ਵੱਡੀ ਜ਼ਿੰਮੇਵਾਰੀ

0
450

ਚੰਡੀਗੜ੍ਹ, 15 ਅਕਤੂਬਰ | ਆਮ ਆਦਮੀ ਪਾਰਟੀ ਪੰਜਾਬ ਨੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਅੰਮ੍ਰਿਤਸਰ ਦੇ 80 ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ ਹੋਇਆ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪ੍ਰਿੰ. ਬੁੱਧਰਾਮ ਦੇ ਹਸਤਾਖ਼ਰ ਹੇਠ ਲਿਸਟ ਜਾਰੀ ਹੋਈ ਹੈ।

ਜ਼ਿਕਰਯੋਗ ਹੈ ਕਿ ‘ਆਪ’ ਨੇ ਸ਼ਨਿਵਾਰ ਨੂੰ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਸੀ ਤੇ ਜਲਦ ਹੀ ਸਾਰੇ ਅਹੁਦਿਆਂ ‘ਤੇ ਨਵੀਆਂ ਨਿਯੁਕਤੀਆਂ ਕਰਨ ਦਾ ਐਲਾਨ ਕੀਤਾ ਸੀ।