<p><strong>ਚੰਡੀਗੜ੍ਹ&comma; 27 ਫਰਵਰੀ &vert;<&sol;strong> ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ&comma; ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ&comma; ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ।<&sol;p>&NewLine;<p>ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ &&num;8216&semi;ਤੇ ਭੰਗੜਾ ਪਾਇਆ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਇਸ ਫੈਸਲੇ ਨੂੰ &&num;8220&semi;ਸੱਚ ਅਤੇ ਇਮਾਨਦਾਰ ਰਾਜਨੀਤੀ ਦੀ ਜਿੱਤ&&num;8221&semi; ਕਰਾਰ ਦਿੱਤਾ। ਇਸ ਮੌਕੇ ਸੀਨੀਅਰ ਆਗੂਆਂ ਵਿੱਚ ਹਰਪਾਲ ਸਿੰਘ ਚੀਮਾ&comma; ਅਮਨ ਅਰੋੜਾ&comma; ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਬੈਂਸ ਦੇ ਨਾਲ ਸੈਂਕੜੇ ਪਾਰਟੀ ਵਰਕਰ ਮੌਜੂਦ ਸਨ।<&sol;p>&NewLine;<p>ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ &OpenCurlyQuote;ਆਪ’ ਦੀ ਚੋਟੀ ਦੀ ਲੀਡਰਸ਼ਿਪ ਵਿਰੁੱਧ ਰਾਜਨੀਤੀ ਤੋਂ ਪ੍ਰੇਰਿਤ ਇਲਜ਼ਾਮਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਾਰਟੀ ਦਾ ਸਿੱਖਿਆ&comma; ਸਿਹਤ ਅਤੇ ਲੋਕ ਭਲਾਈ ਲਈ ਹੋਰ ਵੀ ਦ੍ਰਿੜਤਾ ਨਾਲ ਕੰਮ ਕਰਨ ਦਾ ਸੰਕਲਪ ਮਜ਼ਬੂਤ ਹੋਇਆ ਹੈ।<&sol;p>&NewLine;<p>ਪਾਰਟੀ ਵਰਕਰਾਂ ਨੇ ਖੁਸ਼ੀ ਅਤੇ ਸ਼ੁਕਰਾਨਾ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਨਾ ਸਿਰਫ &OpenCurlyQuote;ਆਪ’ ਲਈ ਸਗੋਂ ਲੋਕਤੰਤਰ ਲਈ ਮਾਣ ਵਾਲੀ ਗੱਲ ਦੱਸਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;