‘ਆਪ’ ਵਲੋਂ ਗੁਜਰਾਤ ਚੋਣਾਂ ਲਈ 20 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਪੜ੍ਹੋ ਪੂਰੀ ਲਿਸਟ

0
587

ਚੰਡੀਗੜ੍ਹ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਰਾਜ ਸਭਾ ਮੈਂਬਰ ਕ੍ਰਿਕਟਰ ਹਰਭਜਨ ਸਿੰਘ ਸਮੇਤ 20 ਵਿਅਕਤੀਆਂ ਨੂੰ ਆਮ ਆਦਮੀ ਪਾਰਟੀ ਵਲੋਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਵਜੋਂ ਸ਼ਾਮਲ ਕੀਤੇ ਗਏ ਹਨ।

ਇਨ੍ਹਾਂ 20 ਵਿਅਕਤੀਆਂ ਦੀ ਸੂਚੀ ਚੋਣ ਕਮਿਸ਼ਨ ਨੂੰ ਸੌਂਪ ਦਿੱਤੀ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਪਹਿਲੀ ਵਾਰ ਗੁਜਰਾਤ ਦੀਆਂ 188 ਵਿਧਾਨ ਸਭਾ ਸੀਟਾਂ ਉਤੇ ਚੋਣ ਲੜਨ ਜਾ ਰਹੀ ਹੈ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਉਹ ਇਸ ਵਾਰ ਸਭ ਤੋਂ ਵੱਧ ਸੀਟਾਂ ਜਿੱਤ ਰਹੀ ਹੈ।‘ਆਪ’ ਦੀ ਮਹਿਲਾ ਆਗੂ ਤੇ ਪੰਜਾਬ ਦੀ ਵਿਧਾਇਕਾ ਬਲਜਿੰਦਰ ਕੌਰ ਅਤੇ ਕੌਮੀ ਕੌਂਸਲ ਮੈਂਬਰ ਰਾਕੇਸ਼ ਹੀਰਾਪਾਰਾ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ। ‘ਆਪ’ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਗੁਜਰਾਤ ਤੋਂ ਗਡਵੀ, ਪਾਰਟੀ ਦੇ ਸੂਬਾ ਪ੍ਰਧਾਨ ਗੋਪਾਲ ਇਟਾਲੀਆ, ਜਨਰਲ ਸਕੱਤਰ ਮਨੋਜ ਸੋਰਾਠੀਆ, ਹਾਲ ਹੀ ‘ਚ ਪਾਰਟੀ ‘ਚ ਸ਼ਾਮਲ ਹੋਏ ਪਾਟੀਦਾਰ ਆਗੂ ਅਲਪੇਸ਼ ਕਠਿਰੀਆ ਅਤੇ ਨੌਜਵਾਨ ਆਗੂ ਯੁਵਰਾਜ ਸਿੰਘ ਜਡੇਜਾ ਸ਼ਾਮਲ ਹਨ।