ਮਨੀਸ਼ ਸਿਸੋਦੀਆ ਬਾਰੇ ਗੱਲ ਕਰਕੇ ਭਾਵੁਕ ਹੋਏ ਆਪ ਸੁਪਰੀਮੋ ਕੇਜਰੀਵਾਲ, ਅੱਖਾਂ ‘ਚੋਂ ਨਿਕਲੇ ਹੰਝੂ

0
527

ਨਵੀਂ ਦਿੱਲੀ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਬਵਾਨਾ ’ਚ ਬੀ. ਆਰ. ਅੰਬੇਡਕਰ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ ਦੀ ਨਵੀਂ ਬ੍ਰਾਂਚ ਦਾ ਉਦਘਾਟਨ ਕਰਦਿਆਂ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਯਾਦ ਕਰਕੇ ਭਾਵੁਕ ਹੋ ਗਏ।

ਕੇਜਰੀਵਾਲ ਨੇ ਕਿਹਾ, ‘‘ਮੈਂ ਅੱਜ ਮਨੀਸ਼ ਸਿਸੋਦੀਆ ਦੀ ਕਮੀ ਮਹਿਸੂਸ ਕਰ ਰਿਹਾ ਹਾਂ। ਸਿਸੋਦੀਆ ਨੇ ਸਾਰਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਉਦੇਸ਼ ਨਾਲ ਇਸ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ’ਤੇ ਝੂਠਾ ਦੋਸ਼ ਲਾਇਆ ਗਿਆ ਹੈ ਅਤੇ ਅਨਿਆਂਪੂਰਨ ਤਰੀਕੇ ਨਾਲ ਜੇਲ੍ਹ ’ਚ ਸੁੱਟ ਦਿੱਤਾ ਗਿਆ। ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਅਸਿੱਧਾ ਹਮਲਾ ਕਰਦਿਆਂ ਉਨ੍ਹਾਂ ਕਿਹਾ, ‘‘ਭਾਜਪਾ ਦਿੱਲੀ ਦੀ ਸਿੱਖਿਆ ਦੀ ਤਰੱਕੀ ਨੂੰ ਰੋਕਣਾ ਚਾਹੁੰਦੀ ਹੈ।’’ ਉਨ੍ਹਾਂ ਦਾਅਵਾ ਕੀਤਾ, ‘‘ਉਹ ਚਾਹੁੰਦੇ ਹਨ ਕਿ ਦਿੱਲੀ ਦੀ ਸਿੱਖਿਆ ਕ੍ਰਾਂਤੀ ਖ਼ਤਮ ਹੋਵੇ ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ।

Manish Sisodia | Delhi excise policy case: Court asks CBI to provide copies  of documents to Manish Sisodia, three other accused - Telegraph India

ਉਨ੍ਹਾਂ ਅੱਗੇ ਕਿਹਾ ਕਿ ਸਿਸੋਦੀਆ ਨੂੰ ਝੂਠੇ ਦੋਸ਼ਾਂ ’ਚ ਜੇਲ ਅੰਦਰ ਬੰਦ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ, ‘‘ਮੈਨੂੰ ਪੂਰਾ ਭਰੋਸਾ ਹੈ ਕਿ ਮਨੀਸ਼ ਸਿਸੋਦੀਆ ਬਹੁਤ ਛੇਤੀ ਜੇਲ ਤੋਂ ਬਾਹਰ ਆ ਜਾਣਗੇ। ਜਿੱਤ ਸੱਚ ਦੀ ਹੀ ਹੁੰਦੀ ਹੈ ਤੇ ਉਨ੍ਹਾਂ ਨੂੰ ਇਸ ਲਈ ਜੇਲ ਹੋਈ ਕਿਉਂਕਿ ਉਹ ਚੰਗੇ ਸਕੂਲ ਬਣਵਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਮਸ਼ਹੂਰ ਹੋ ਰਹੀ ਹੈ।’’