<p><strong>ਨਵੀਂ ਦਿੱਲੀ&comma; 27 ਜਨਵਰੀ &vert;<&sol;strong> &&num;8216&semi;ਆਪ&&num;8217&semi; ਸੁਪਰੀਮੋ ਤੇ ਦਿੱਲੀ ਦੇ ਸੀਐਮ ਨੇ ਭਾਜਪਾ &OpenCurlyQuote;ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਉਨ੍ਹਾਂ ਦੀ ਪਾਰਟੀ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਤੇ ਅਫਵਾਹ ਫੈਲਾ ਰਹੇ ਹਨ ਕਿ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।<&sol;p>&NewLine;<p>ਅਰਵਿੰਦ ਕੇਜਰੀਵਾਲ ਨੇ ਆਪਣੇ ਟਵਿਟਰ ਹੈਂਡਲ &OpenCurlyQuote;ਤੇ ਜਾਣਕਾਰੀ ਸਾਂਝੇ ਕਰਦਿਆਂ ਲਿਖਿਆ ਹੈ ਕਿ ਪਿਛਲੇ ਦਿਨੀਂ ਭਾਜਪਾ ਨੇ ਸਾਡੇ ਦਿੱਲੀ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ। ਕੁਝ ਦਿਨ ਬਾਅਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਵਾਂਗੇ। ਉਸ ਤੋਂ ਬਾਅਦ ਵਿਧਾਇਕਾਂ ਨੂੰ ਤੋੜਾਂਗੇ। 21 ਵਿਧਾਇਕਾਂ ਨਾਲ ਗੱਲ ਹੋ ਗਈ ਹੈ ਤੇ ਹੋਰਨਾਂ ਨਾਲ ਵੀ ਗੱਲ ਕਰ ਰਹੇ ਹਾਂ। ਇਸ ਦੇ ਬਾਅਦ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਡੇਗ ਦੇਵਾਂਗੇ। ਤੁਸੀਂ ਵੀ ਆ ਜਾਓ। 25 ਕਰੋੜ ਰੁਪਏ ਦੇਵਾਂਗੇ ਤੇ ਭਾਜਪਾ ਦੀ ਟਿਕਟ ਤੋਂ ਚੋਣ ਲੜਵਾ ਦੇਵਾਂਗੇ।<br &sol;>&NewLine;ਹਾਲਾਂਕਿ ਉਨ੍ਹਾਂ ਦਾ ਦਾਅਵਾ ਹੈ ਕਿ 21 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਪਰ ਸਾਡੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਹੁਣ ਤੱਕ 7 ਵਿਧਾਇਕਾਂ ਨਾਲ ਹੀ ਸੰਪਰਕ ਕੀਤਾ ਹੈ ਤੇ ਸਾਰਿਆਂ ਨੇ ਮਨ੍ਹਾ ਕਰ ਦਿੱਤਾ ਹੈ।<&sol;p>&NewLine;<p>ਇਸ ਦਾ ਮਤਲਬ ਕਿਸੇ ਸ਼ਰਾਬ ਘਪਲੇ ਦੀ ਜਾਂਚ ਲਈ ਮੈਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਸਗੋਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਡੇਗਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ। ਪਿਛਲੇ 9 ਸਾਲਾਂ ਵਿਚ ਸਾਡੀ ਸਰਕਾਰ ਡੇਗਣ ਲਈ ਇਨ੍ਹਾਂ ਨੇ ਕਈ ਸਾਜ਼ਿਸ਼ਾਂ ਰਚੀਆਂ ਪਰ ਇਨ੍ਹਾਂ ਨੂੰ ਕੋਈ ਸਫਲਤਾ ਨਹੀਂ ਮਿਲੀ। ਇਸ ਵਾਰ ਵੀ ਇਹ ਲੋਕ ਆਪਣੇ ਨਾਪਾਕ ਇਰਾਦਿਆਂ ਵਿਚ ਫੇਲ ਹੋਣਗੇ।<&sol;p>&NewLine;<p>ਇਹ ਲੋਕ ਜਾਣਦੇ ਹਨ ਕਿ ਦਿੱਲੀ ਦੀ ਜਨਤਾ ਲਈ ਸਾਡੀ ਸਰਕਾਰ ਨੇ ਕਿੰਨੇ ਕੰਮ ਕੀਤੇ ਹਨ। ਇਨ੍ਹਾਂ ਦੀਆਂ ਪੈਦਾ ਕੀਤੀਆਂ ਸਾਰੀਆਂ ਰੁਕਾਵਟਾਂ ਦੇ ਬਾਵਜੂਦ ਅਸੀਂ ਇੰਨੇ ਕੰਮ ਕੀਤੇ ਹਨ। ਦਿੱਲੀ ਦੀ ਜਨਤਾ &OpenCurlyQuote;ਆਪ’ ਨਾਲ ਬਹੁਤ ਪਿਆਰ ਕਰਦੀ ਹੈ। ਇਸ ਲਈ ਚੋਣਾਂ ਵਿਚ &OpenCurlyQuote;ਆਪ’ ਨੂੰ ਹਰਾਉਣਾ ਇਨ੍ਹਾਂ ਦੇ ਵੱਸ ਦੀ ਗੱਲ ਨਹੀਂ। ਹੁਣਇਕ ਫਰਜ਼ੀ ਸ਼ਰਾਬ ਘਪਲੇ ਦੇ ਬਹਾਨੇ ਗ੍ਰਿਫਤਾਰ ਕਰਕੇ ਸਰਕਾਰ ਡੇਗਣਾ ਚਾਹੁੰਦੇ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;