<p>&nbsp&semi;<&sol;p>&NewLine;<p>ਆਮ ਆਦਮੀ ਪਾਰਟੀ &lpar;ਆਪ&rpar; ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਇਸ ਨੂੰ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਇਤਿਹਾਸਕ ਜਿੱਤ ਦੱਸਿਆ&comma; ਜੋ ਪੇਪਰ ਲੀਕ&comma; ਪ੍ਰੀਖਿਆਵਾਂ ਵਿੱਚ ਗੜਬੜੀਆਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ ਲਗਾਤਾਰ ਲੜਾਈ ਲੜ ਰਹੇ ਸਨ।<&sol;p>&NewLine;<p>ਇਸ ਤੋਂ ਪਹਿਲਾਂ ਦਿਨ ਵੇਲੇ&comma; ਆਪ ਨੇ ਕੇਂਦਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ ਪੂਰੇ ਪੰਜਾਬ ਵਿੱਚ &&num;8216&semi;ਥਾਲੀ ਵਜਾਓ&comma; ਤਾਨਾਸ਼ਾਹ ਭਗਾਓ&&num;8217&semi; ਦੇ ਰਾਜ ਵਿਆਪੀ ਧਰਨੇ-ਪ੍ਰਦਰਸ਼ਨ ਆਯੋਜਿਤ ਕੀਤੇ। ਆਪ ਦੇ ਮੰਤਰੀਆਂ&comma; ਸੰਸਦ ਮੈਂਬਰਾਂ&comma; ਵਿਧਾਇਕਾਂ&comma; ਅਹੁਦੇਦਾਰਾਂ ਅਤੇ ਹਜ਼ਾਰਾਂ ਪਾਰਟੀ ਵਰਕਰਾਂ ਨੇ ਹਰ ਜ਼ਿਲ੍ਹੇ ਵਿੱਚ ਸੜਕਾਂ &&num;8216&semi;ਤੇ ਉਤਰ ਕੇ ਵਿਦਿਆਰਥੀਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਬਾਰ-ਬਾਰ ਹੁੰਦੇ ਪੇਪਰ ਲੀਕ ਅਤੇ ਦੇਸ਼ ਦੀ ਭਰਤੀ ਤੇ ਸਿੱਖਿਆ ਪ੍ਰਣਾਲੀ ਦੇ ਢਹਿ-ਢੇਰੀ ਹੋਣ &&num;8216&semi;ਤੇ ਕੇਂਦਰ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ।<&sol;p>&NewLine;<p>ਧਰਮੇਂਦਰ ਪ੍ਰਧਾਨ ਦੇ ਅਸਤੀਫੇ &&num;8216&semi;ਤੇ ਆਪ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ&comma; &OpenCurlyDoubleQuote;ਧਰਮੇਂਦਰ ਪ੍ਰਧਾਨ ਦਾ ਅਸਤੀਫਾ ਨੌਜਵਾਨ ਸ਼ਕਤੀ ਦੀ ਇੱਕ ਵੱਡੀ ਮਿਸਾਲ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਇਸ ਨੂੰ ਜਲਦ ਤੋਂ ਜਲਦ ਸਵੀਕਾਰ ਕਰਨਾ ਚਾਹੀਦਾ ਹੈ। ਆਖਰਕਾਰ&comma; ਭਾਜਪਾ ਨੌਜਵਾਨਾਂ ਦੀ ਜ਼ਿੱਦ ਅੱਗੇ ਝੁਕ ਗਈ ਹੈ। ਉਮੀਦ ਹੈ ਕਿ ਇਸ ਨਾਲ ਸਿੱਖਿਆ ਪ੍ਰਣਾਲੀ ਦਾ ਪੁਨਰਗਠਨ&comma; ਪੇਪਰ ਲੀਕ ਦੀ ਸਮੱਸਿਆ ਦਾ ਹੱਲ ਵਰਗੇ ਵਿਦਿਆਰਥੀਆਂ ਲਈ ਵੱਡੇ ਸੁਧਾਰ ਅਤੇ ਵਿਆਪਕ ਬਦਲਾਅ ਹੋਣਗੇ ਇਨਕਲਾਬ ਜ਼ਿੰਦਾਬਾਦ।”<&sol;p>&NewLine;<p>ਇਸ ਦੌਰਾਨ&comma; ਆਪ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਸ ਅਸਤੀਫੇ ਨੂੰ ਕਰੋੜਾਂ ਵਿਦਿਆਰਥੀਆਂ&comma; ਨੌਜਵਾਨਾਂ ਅਤੇ ਲੋਕਤੰਤਰ ਤੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੇ ਅਧਿਕਾਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਨਾਗਰਿਕ ਦੀ ਇੱਕ ਇਤਿਹਾਸਕ ਜਿੱਤ ਕਰਾਰ ਦਿੱਤਾ।<&sol;p>&NewLine;<p>ਆਪ ਸੰਸਦ ਮੈਂਬਰ ਨੇ ਪੁਲਿਸ ਦੀਆਂ ਕਾਰਵਾਈਆਂ ਅਤੇ ਧੱਕੇਸ਼ਾਹੀ ਦਾ ਸਾਹਮਣਾ ਕਰਨ ਦੇ ਬਾਵਜੂਦ ਅੰਦੋਲਨ ਦੀ ਅਗਵਾਈ ਕਰਨ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ&comma; &OpenCurlyDoubleQuote;ਭਾਜਪਾ ਸਰਕਾਰ ਨੇ ਲੋਕਤੰਤਰੀ ਅੰਦੋਲਨ ਨੂੰ ਦਬਾਉਣ ਲਈ ਹਰ ਸੰਭਵ ਹਥਕੰਡਾ ਅਪਣਾਇਆ&comma; ਪਰ ਵਿਦਿਆਰਥੀਆਂ ਦੇ ਹੌਸਲੇ ਅਤੇ ਏਕਤਾ ਨੇ ਆਖਰਕਾਰ ਕੇਂਦਰ ਨੂੰ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ। ਪ੍ਰਦਰਸ਼ਨਕਾਰੀ ਵਿਦਿਆਰਥੀਆਂ &&num;8216&semi;ਤੇ ਲਾਠੀਚਾਰਜ ਕੀਤਾ ਗਿਆ&comma; ਕਈਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ&comma; ਅਤੇ ਇੱਥੋਂ ਤੱਕ ਕਿ ਪ੍ਰਦਰਸ਼ਨਕਾਰੀਆਂ ਦੇ ਖਾਣ-ਪੀਣ ਦੇ ਪ੍ਰਬੰਧਾਂ ਵਿੱਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ। ਇਹਨਾਂ ਸਾਰੀਆਂ ਔਕੜਾਂ ਦੇ ਬਾਵਜੂਦ&comma; ਵਿਦਿਆਰਥੀ ਇੱਕਜੁੱਟ ਰਹੇ ਅਤੇ ਸਰਕਾਰ ਨੂੰ ਕਾਰਵਾਈ ਕਰਨ ਲਈ ਮਜਬੂਰ ਹੋਣ ਤੱਕ ਆਪਣਾ ਸ਼ਾਂਤਮਈ ਸੰਘਰਸ਼ ਜਾਰੀ ਰੱਖਿਆ।”<&sol;p>&NewLine;<p>ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਅਸਤੀਫ਼ਾ ਹੀ ਕਾਫ਼ੀ ਨਹੀਂ ਹੋਵੇਗਾ। ਉਨ੍ਹਾਂ ਪਾਰਦਰਸ਼ਤਾ&comma; ਜਵਾਬਦੇਹੀ ਨਿਸ਼ਚਿਤ ਕਰਨ ਅਤੇ ਪੇਪਰ ਲੀਕ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਦੇਸ਼ ਦੀ ਪ੍ਰੀਖਿਆ ਅਤੇ ਭਰਤੀ ਪ੍ਰਣਾਲੀ ਦੇ ਮੁਕੰਮਲ ਸੁਧਾਰ ਦੀ ਮੰਗ ਕੀਤੀ&comma; ਜਿਸ ਨੇ ਲੱਖਾਂ ਨੌਜਵਾਨਾਂ ਦੇ ਭਵਿੱਖ ਅਤੇ ਉਮੀਦਾਂ ਨੂੰ ਠੇਸ ਪਹੁੰਚਾਈ ਹੈ।<&sol;p>&NewLine;<p>ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤਾਨਾਸ਼ਾਹੀ ਰਵੱਈਆ ਅਪਣਾਉਣ ਵਿਰੁੱਧ ਚੇਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ&comma; &&num;8221&semi;ਜੇਕਰ ਕੇਂਦਰ ਸਰਕਾਰ ਵਿਦਿਆਰਥੀਆਂ&comma; ਕਿਸਾਨਾਂ&comma; ਮੁਲਾਜ਼ਮਾਂ ਅਤੇ ਸਮਾਜ ਦੇ ਹੋਰ ਵਰਗਾਂ ਦੀ ਆਵਾਜ਼ ਨੂੰ ਅਣਗੌਲਿਆ ਕਰਦੀ ਰਹੀ&comma; ਤਾਂ ਲੋਕ ਲੋਕਤੰਤਰ ਦੀ ਰਾਖੀ ਅਤੇ ਆਪਣੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਇੱਕ ਵਾਰ ਫਿਰ ਸੜਕਾਂ &&num;8216&semi;ਤੇ ਉਤਰਨਗੇ।&&num;8221&semi;<&sol;p>&NewLine;<p>ਵਿਦਿਆਰਥੀਆਂ ਅਤੇ ਨੌਜਵਾਨਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਪ ਨੇ ਕਿਹਾ ਕਿ ਜਦੋਂ ਤੱਕ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਪਾਰਦਰਸ਼ੀ&comma; ਨਿਰਪੱਖ ਅਤੇ ਜਵਾਬਦੇਹ ਨਹੀਂ ਬਣਾਇਆ ਜਾਂਦਾ&comma; ਉਹ ਸੜਕਾਂ ਤੋਂ ਲੈ ਕੇ ਸੰਸਦ ਤੱਕ ਉਨ੍ਹਾਂ ਦੇ ਮੁੱਦੇ ਚੁੱਕਦੇ ਰਹਿਣਗੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;