ਆਪ ਵਰਕਰ ‘ਤੇ ਲਗਾ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦਾ ਦੋਸ਼, ਥਾਣੇ ਪੁੱਜਾ ਪੀੜਤ ਪਰਿਵਾਰ

0
364
ਫਾਜ਼ਿਲਕਾ, 18 ਫਰਵਰੀ | ਜ਼ਿਲੇ ਦੇ ਅਬੋਹਰ ‘ਚ ਆਮ ਆਦਮੀ ਪਾਰਟੀ ਦੇ ਇਕ ਨੇਤਾ ‘ਤੇ ਇਕ ਲੜਕੀ ਨੂੰ ਵਰਗਲਾ ਕੇ ਭੱਜਾ ਲਿਜਾਉਣ ਦਾ ਗੰਭੀਰ ਦੋਸ਼ ਲੱਗਾ ਹੈ। ਪੀੜਤ ਪਰਿਵਾਰ ਨੇ ਇਸ ਮਾਮਲੇ ਵਿਚ ਥਾਣਾ ਸਿਟੀ-2 ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਮਾਮਲੇ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ, ਫਿਲਹਾਲ ਕੋਈ ਸੁਰਾਗ ਨਹੀਂ ਲੱਗਾ ਹੈ।
ਸ਼ਿਕਾਇਤ ਅਨੁਸਾਰ ਮੁਲਜ਼ਮ ਮਨੋਜ ਕੁਮਾਰ ਨੇ 14 ਫਰਵਰੀ ਨੂੰ ਆਰੀਆ ਨਗਰ ਦੀ ਗਲੀ ਨੰਬਰ 6-7 ਵਿਚ ਰਹਿਣ ਵਾਲੀ 22 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਲਿਆ। ਪੀੜਤਾ ਦੇ ਪਿਤਾ ਨੇ ਦੱਸਿਆ ਕਿ ਮਨੋਜ ਕੁਮਾਰ (ਓਮ ਪ੍ਰਕਾਸ਼ ਦਾ ਲੜਕਾ) ਪਹਿਲਾਂ ਹੀ ਉਨ੍ਹਾਂ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਉਸ ਨੇ ਮੁਲਜ਼ਮ ਨੂੰ ਕਈ ਵਾਰ ਸਮਜਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸ ਦੇ ਮਾਪਿਆਂ ਨਾਲ ਵੀ ਗੱਲ ਕੀਤੀ। ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਪੁੱਤਰ ਨੂੰ ਰੋਕਣ ਦੀ ਬਜਾਏ ਉਸ ਦਾ ਸਾਥ ਦਿੱਤਾ।
ਪਰਿਵਾਰ ਨੇ ਲੜਕੀ ਦੀ ਕਈ ਥਾਵਾਂ ‘ਤੇ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਪੀੜਤ ਪਰਿਵਾਰ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀ ਲੜਕੀ ਨੂੰ ਵਾਪਸ ਕਰਵਾਇਆ ਜਾਵੇ। ਇਹ ਮਾਮਲਾ ਖਾਸ ਤੌਰ ‘ਤੇ ਸੰਵੇਦਨਸ਼ੀਲ ਹੈ ਕਿਉਂਕਿ ਦੋਸ਼ੀ ਨਾ ਸਿਰਫ ਆਮ ਆਦਮੀ ਪਾਰਟੀ ਦਾ ਵਰਕਰ ਹੈ, ਸਗੋਂ ਇਕ ਮਹੱਤਵਪੂਰਨ ਮਜ਼ਦੂਰ ਸੰਗਠਨ ਦਾ ਅਹੁਦੇਦਾਰ ਵੀ ਹੈ
ਥਾਣਾ ਇੰਚਾਰਜ ਪ੍ਰੋਮਿਲਾ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਲੜਕੀ ਦੇ ਲਾਪਤਾ ਦਾ ਪਰਚਾ ਦਰਜ ਕਰ ਲਿਆ ਗਿਆ ਹੈ। ਇੰਨਾ ਹੀ ਨਹੀਂ ਦੋਵਾਂ ਨੇ ਲਿਵ-ਇਨ ਰਿਲੇਸ਼ਨਸ਼ਿਪ ਦਾ ਸਰਟੀਫਿਕੇਟ ਥਾਣੇ ‘ਚ ਦਾਇਰ ਕਰ ਦਿੱਤਾ ਹੈ ਅਤੇ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿਣ ਦਾ ਫੈਸਲਾ ਕੀਤਾ ਹੈ ਕਿਉਂਕਿ ਲੜਕੀ ਬਾਲਗ ਹੈ, ਇਸ ਲਈ ਕਾਨੂੰਨ ਅਨੁਸਾਰ ਜਿੰਨੀ ਵੀ ਹੋ ਸਕੇ ਕਾਰਵਾਈ ਕੀਤੀ ਜਾਵੇਗੀ।