ਲਖੀਮਪੁਰ ਕਾਂਡ ਦੇ ਵਿਰੋਧ ਵਿੱਚ ਰਾਜ ਭਵਨ ਵੱਲ ਮਾਰਚ ਕਰਨ ਜਾ ਰਹੇ ‘ਆਪ’ ਵਰਕਰਾਂ ਨੂੰ ਪੁਲਿਸ ਨੇ ਰਾਹ ‘ਚ ਰੋਕਿਆ, ਕਈ ਆਗੂ ਲਏ ਹਿਰਾਸਤ ‘ਚ

0
1394

ਚੰਡੀਗੜ੍ਹ | ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ਦੇ ਵਿਰੋਧ ਵਿੱਚ ਰਾਜ ਭਵਨ ਵੱਲ ਮਾਰਚ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਉਤੇ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੌਛਾੜਾਂ ਕੀਤੀਆਂ।

ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ‘ਆਪ’ ਵਰਕਰਾਂ ਨੂੰ ਅੱਗੇ ਜਾਣ ਤੋਂ ਰੋਕਿਆ। ਇਸ ਮੌਕੇ ਪੁਲਿਸ ਨੇ ‘ਆਪ’ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ, ਵਿਧਾਇਕ ਅਮਨ ਅਰੋੜਾ ਤੋਂ ਇਲਾਵਾ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਲਖੀਮਪੁਰ ਖੀਰੀ ਵਿੱਚ ਭਾਜਪਾ ਦੇ ਕੇਂਦਰੀ ਮੰਤਰੀ ਦੇ ਬੇਟੇ ਨੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉਤੇ ਗੱਡੀ ਚੜ੍ਹਾ ਦਿੱਤੀ ਸੀ, ਇਸ ਵਿੱਚ 4 ਕਿਸਾਨਾਂ ਦੀ ਮੌਤ ਹੋ ਗਈ ਸੀ।

ਇਸ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਇਹ ਸੱਦਾ ਦਿੱਤਾ ਗਿਆ ਸੀ ਕਿ ਪੰਜਾਬ ਦੇ ਰਾਜ ਭਵਨ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ।