‘ਆਪ’ ਦੇ MP ਸੁਸ਼ੀਲ ਰਿੰਕੂ ਨੇ ਲੋਕ ਸਭਾ ‘ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

0
582

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਤੁਹਾਨੂੰ ਦੱਸ ਦੇਈਏ ਕਿ ਅੱਜ ਆਮ ਆਦਮੀ ਪਾਰਟੀ ਨੇ ਲੋਕ ਸਭਾ ਵਿੱਚ ਐਂਟਰੀ ਕਰ ਲਈ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੰਸਦ ਮੈਂਬਰ ਹਨ। ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਲੋਕ ਸਭਾ ‘ਚ ‘ਆਪ’ ਦਾ ਕੋਈ ਮੈਂਬਰ ਨਹੀਂ ਬਚਿਆ।

ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਦਿੱਲੀ ਤੋਂ ਆਮ ਆਦਮੀ ਪਾਰਟੀ ਦਾ ਕੋਈ ਵੀ ਸੰਸਦ ਮੈਂਬਰ ਨਹੀਂ ਚੁਣ ਸਕਿਆ ਸੀ। ਉੱਥੇ ਭਾਜਪਾ ਨੇ ਸਾਰੀਆਂ ਸੱਤ ਸੀਟਾਂ ਜਿੱਤੀਆਂ ਸਨ। ਹੁਣ ਜਲੰਧਰ ਉਪ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੂੰ ਲੋਕ ਸਭਾ ‘ਚ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਵਜੋਂ ਆਪਣੀ ਭੂਮਿਕਾ ਨਿਭਾਉਣੀ ਪਵੇਗੀ।