ਨਵੀਂ ਦਿੱਲੀ | ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਦਿੱਲੀ ਦੀ ਨਵੀਂ ਮੇਅਰ ਚੁਣ ਲਈ ਗਈ ਹੈ। ਮੇਅਰ ਦੇ ਅਹੁਦੇ ਲਈ ਹੋਈ ਚੋਣ ਵਿਚ ਸ਼ੈਲੀ ਨੂੰ 150 ਅਤੇ ਭਾਜਪਾ ਉਮੀਦਵਾਰ ਰੇਖਾ ਗੁਪਤਾ ਨੂੰ 116 ਵੋਟਾਂ ਮਿਲੀਆਂ। ਦਿੱਲੀ ਦੇ ਮੇਅਰ ਦੀ ਚੋਣ ਦੀਆਂ 3 ਅਸਫਲ ਕੋਸ਼ਿਸ਼ਾਂ ਤੋਂ ਬਾਅਦ ਬੁੱਧਵਾਰ ਨੂੰ ਨਗਰ ਨਿਗਮ ਹਾਊਸ ਦੀ ਬੈਠਕ ‘ਚ ਇਸ ਅਹੁਦੇ ਲਈ ਵੋਟਿੰਗ ਹੋਈ।
ਉਹ ਬੋਲੇ, ਗੁੰਡੇ ਹਾਰ ਗਏ, ਜਨਤਾ ਜਿੱਤ ਗਈ। ਦਿੱਲੀ ਨਗਰ ਨਿਗਮ ਵਿਚ ਅੱਜ ਦਿੱਲੀ ਦੀ ਜਨਤਾ ਦੀ ਜਿੱਤ ਹੋਈ ਅਤੇ ਗੁੰਡਾਗਰਦੀ ਦੀ ਹਾਰ ਹੋਈ। ਸ਼ੈਲੀ ਓਬਰਾਏ ਦੇ ਮੇਅਰ ਚੁਣੇ ਜਾਣ ’ਤੇ ਦਿੱਲੀ ਦੀ ਜਨਤਾ ਨੂੰ ਵਧਾਈ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਜ਼ਰੀਏ ਪਾਰਟੀ ਵਰਕਰਾਂ ਅਤੇ ਦਿੱਲੀ ਦੀ ਜਨਤਾ ਨੂੰ ਵਧਾਈ ਦਿੱਤੀ।
ਆਮ ਆਦਮੀ ਪਾਰਟੀ ਨੇ 4 ਦਸੰਬਰ ਨੂੰ ਹੋਈਆਂ MD ਚੋਣਾਂ ‘ਚ 134 ਵਾਰਡਾਂ ‘ਤੇ ਜਿੱਤ ਹਾਸਲ ਕੀਤੀ ਸੀ, ਜਿਸ ਨਾਲ ਨਿਗਮ ‘ਚ ਭਾਜਪਾ ਦੇ 15 ਸਾਲ ਪੁਰਾਣੇ ਸ਼ਾਸਨ ਨੂੰ ਖਤਮ ਕੀਤਾ ਗਿਆ ਸੀ। ਮੇਅਰ ਚੋਣਾਂ ਵਿਚ ਪਾਰਟੀ ਦੀ ਜਿੱਤ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ।