ਅਬੋਹਰ : ਬੇਸਹਾਰਾ ਪਸ਼ੂ ਨਾਲ ਮੋਟਰਸਾਈਕਲ ਸਵਾਰ ਦੀ ਹੋਈ ਟੱਕਰ, ਨੌਜਵਾਨ ਦੀ ਦਰਦਨਾਕ ਮੌਤ

0
2080

ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬੇਸਹਾਰਾ ਪਸ਼ੂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਵਾਪਰੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡੇਢ ਸਾਲਾ ਮਾਸੂਮ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ। ਮ੍ਰਿਤਕ ਦੀ ਪਛਾਣ ਢਾਣੀ ਸ਼ਫੀ ਵਾਸੀ 24 ਸਾਲਾ ਬਲਦੇਵ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਬਲਦੇਵ ਸਿੰਘ ਬੀਤੀ ਸ਼ਾਮ ਮੋਟਰਸਾਈਕਲ ‘ਤੇ ਪਿੰਡ ਚੂਹੜੀਵਾਲਾ ਧੰਨਾ ਵੱਲ ਜਾ ਰਿਹਾ ਸੀ। ਇਸੇ ਦੌਰਾਨ ਪਿੰਡ ਤੋਂ ਥੋੜ੍ਹੀ ਦੂਰ ਸੜਕ ’ਤੇ ਘੁੰਮ ਰਹੇ ਇਕ ਬੇਸਹਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਉਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਬਲਦੇਵ ਸਿੰਘ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ