ਅਬੋਹਰ : ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ‘ਤੇ ਭਰਾਵਾਂ ‘ਤੇ ਕੀਤਾ ਜਾਨਲੇਵਾ ਹਮਲਾ

0
877

ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬਹਾਵਲ ਵਾਸੀ ਵਿਚ ਭੈਣ ਨਾਲ ਛੇੜਛਾੜ ਦਾ ਵਿਰੋਧ ਕਰ ਰਹੇ 2 ਭਰਾਵਾਂ ‘ਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਹਮਲੇ ਵਿਚ ਜ਼ਖ਼ਮੀ ਹੋਏ ਦੋਵਾਂ ਭਰਾਵਾਂ ਨੂੰ ਲੋਕਾਂ ਵਲੋਂ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਹਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ।

ਜ਼ਖ਼ਮੀ ਸੇਵਕ ਸਿੰਘ ਪੁੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਵੇਰੇ ਗੁਰਦੁਆਰਾ ਸਾਹਿਬ ਜਾਣ ਸਮੇਂ ਪਿੰਡ ਦੇ ਕੁਝ ਨੌਜਵਾਨ ਉਸ ਦੀ ਭੈਣ ਨਾਲ ਛੇੜਛਾੜ ਕਰਦੇ ਸਨ । ਉਹ ਉਸ ਨੂੰ ਕਈ ਵਾਰ ਸਮਝਾ ਚੁੱਕੇ ਹਨ ਪਰ ਉਕਤ ਨੌਜਵਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਏ। ਇਸ ਕਾਰਨ ਐਤਵਾਰ ਰਾਤ ਉਸ ਦਾ ਭਰਾ ਹਰਮਿੰਦਰ ਅਤੇ ਰਿਸ਼ਤੇਦਾਰ ਧਰਮਪ੍ਰੀਤ ਕੰਮ ਤੋਂ ਘਰ ਪਰਤ ਰਹੇ ਸਨ।

The Summary Of NCRB Crime Report 2018

ਇਸ ਹਮਲੇ ਵਿਚ ਜ਼ਖ਼ਮੀ ਹੋਏ ਗਗਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਨੇ ਦੱਸਿਆ ਕਿ ਕੁਝ ਲੋਕ ਉਸ ਦੇ ਭਰਾ ਦਿਲਬਾਗ ਸਿੰਘ ਨੂੰ ਧਮਕੀਆਂ ਦੇ ਰਹੇ ਸਨ। ਉਸ ਨੂੰ ਪਿੰਡ ‘ਚ ਫ਼ੋਨ ਕਰਕੇ ਬੁਲਾਇਆ ਤੇ ਹਮਲਾ ਕਰ ਦਿੱਤਾ। ਸੇਵਕ ਅਨੁਸਾਰ ਜਦੋਂ ਉਹ ਪਿੰਡ ਪੁੱਜੇ ਤਾਂ ਨੌਜਵਾਨ ਹੱਥਾਂ ਵਿਚ ਤਲਵਾਰਾਂ ਅਤੇ ਹੋਰ ਤੇਜ਼ਧਾਰ ਹਥਿਆਰ ਲੈ ਕੇ ਆਏ। ਉਨ੍ਹਾਂ ਨੇ ਆਉਂਦੇ ਹੀ ਹਮਲਾ ਕਰ ਦਿੱਤਾ।

ਦੋਵੇਂ ਭਰਾ ਜ਼ਖਮੀ ਹੋ ਕੇ ਹੇਠਾਂ ਡਿੱਗ ਗਏ। ਉਨ੍ਹਾਂ ਦੇ ਰੌਲਾ ਪਾਉਣ ‘ਤੇ ਲੋਕ ਇਕੱਠੇ ਹੋ ਗਏ ਤਾਂ ਹਮਲਾਵਰ ਉਥੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚ ਕੇ ਲੋਕਾਂ ਨੇ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਵਾਇਆ।