ਅਬੋਹਰ : ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ; 2 ਬੱਚਿਆਂ ਦਾ ਪਿਤਾ ਸੀ ਮ੍ਰਿਤਕ

0
1574

ਅਬੋਹਰ, 15 ਅਕਤੂਬਰ | ਇਥੋਂ ਦੇ ਪਿੰਡ ਜੋਧਪੁਰ ਦੇ ਰਹਿਣ ਵਾਲੇ ਨੌਜਵਾਨ ਦੀ ਖੇਤਾਂ ਵਿਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ 2 ਮਾਸੂਮ ਬੱਚਿਆਂ ਦਾ ਪਿਤਾ ਸੀ। ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਅਨੁਸਾਰ 24 ਸਾਲ ਦਾ ਕੇਵਲ ਸਿੰਘ ਪੁੱਤਰ ਗੁਰਮੀਤ ਐਤਵਾਰ ਸਵੇਰੇ ਕਰੀਬ 10 ਵਜੇ ਪਿੰਡ ਚੌਕੀ ਦੇ ਇੰਚਾਰਜ ਸੁਖਦੀਪ ਸਿੰਘ ਦੇ ਖੇਤ ਵਿਚ ਮਜ਼ਦੂਰੀ ਕਰ ਰਿਹਾ ਸੀ। ਉਥੇ ਟਰਾਂਸਫਾਰਮਰ ਲਗਾਉਂਦੇ ਸਮੇਂ ਅਚਾਨਕ ਉਸ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਹ ਜ਼ਮੀਨ ‘ਤੇ ਡਿੱਗ ਗਿਆ। ਖੇਤ ਮਾਲਕ ਨੇ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ।

ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਪਏ ਮੀਂਹ ਕਾਰਨ ਟਰਾਂਸਫਾਰਮਰ ਨੇੜੇ ਜ਼ਮੀਨ ਗਿੱਲੀ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਘਟਨਾ ਕਾਰਨ 2 ਮਾਸੂਮ ਬੱਚਿਆਂ ਦੇ ਸਿਰ ਤੋਂ ਬਾਪ ਦਾ ਸਾਇਆ ਉੱਠ ਗਿਆ। ਮ੍ਰਿਤਕ ਦੇ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।