ਅਬੋਹਰ : ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਨੌਜਵਾਨ ਨੇ ਮੌ.ਤ ਨੂੰ ਲਗਾਇਆ ਗਲੇ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

0
1598

ਅਬੋਹਰ, 20 ਜਨਵਰੀ | ਅਬੋਹਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬਿੱਲਾਂ ਪੱਤੀ ਦੇ ਰਹਿਣ ਵਾਲੇ ਨੌਜਵਾਨ ਨੇ ਜਾਨ ਦੇ ਦਿੱਤੀ। ਜਾਣਕਾਰੀ ਮੁਤਾਬਕ ਅਜੇ ਸੇਤੀਆ ਕੁਆਰਾ ਸੀ। ਉਸ ਨੇ ਪਿੰਡ ਦੇ ਕਿਸੇ ਵਿਅਕਤੀ ਦਾ ਮੋਟਰਸਾਈਕਲ ਲੈ ਕੇ ਖੂਈਆਂ ਸਰਵਰ ਜਾਣ ਲਈ ਕਿਹਾ ਪਰ ਘਰ ਨਹੀਂ ਆਇਆ। ਪਰਿਵਾਰ ਵਾਲੇ ਉਸ ਦੀ ਭਾਲ ਕਰਦੇ ਰਹੇ।

ਜੀਆਰਪੀ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ।
ਉਸ ਦੀ ਲਾਸ਼ ਲਾਈਨ ‘ਤੇ ਪਈ ਦੇਖ ਕੇ ਲੋਕਾਂ ਨੇ ਜੀਆਰਪੀ ਪੁਲਿਸ ਨੂੰ ਸੂਚਿਤ ਕੀਤਾ, ਜਿਸ ‘ਤੇ ਥਾਣਾ ਇੰਚਾਰਜ ਦੀਦਾਰ ਸਿੰਘ ਅਤੇ ਏ.ਐਸ.ਆਈ ਸੁਰਿੰਦਰ ਮੌਕੇ ‘ਤੇ ਪਹੁੰਚੇ।

ਸੋਸ਼ਲ ਮੀਡੀਆ ‘ਤੇ ਰੇਲਵੇ ਲਾਈਨ ‘ਤੇ ਲਾਸ਼ ਪਈ ਹੋਣ ਦੀ ਸੂਚਨਾ ਆਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਇਸ ਦਾ ਪਤਾ ਲੱਗਾ। ਸੂਚਨਾ ਮਿਲਣ ‘ਤੇ ਅਜੇ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਸਰਪੰਚ ਰੋਸ਼ਨ ਲਾਲ ਨੇ ਹਸਪਤਾਲ ਪਹੁੰਚ ਕੇ ਮ੍ਰਿਤਕ ਦੀ ਪਛਾਣ ਕੀਤੀ। ਪਰਿਵਾਰ ਨੇ ਕਿਹਾ ਕਿ ਅਜੇ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)