<p><strong>ਅਬੋਹਰ&comma; 10 ਦਸੰਬਰ &vert; <&sol;strong>ਪਿੰਡ ਕੁੱਤਿਆਂਵਾਲੀ ਅਤੇ ਖੁੱਬਣ ਵਿਚਕਾਰ ਦੇਰ ਰਾਤ ਹੋਏ ਸੜਕ ਹਾਦਸੇ ਵਿਚ ਮਾਂ-ਪੁੱਤ ਦੀ ਮੌਤ ਹੋ ਗਈ। ਉਹ ਜ਼ਖਮੀ ਲੋਕਾਂ ਨੂੰ ਦੇਖਣ ਲਈ ਸੜਕ &OpenCurlyQuote;ਤੇ ਖੜ੍ਹੇ ਸੀ ਤਾਂ ਕਿਸੇ ਅਣਪਛਾਤੇ ਟੈਂਪੂ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ &OpenCurlyQuote;ਚ ਔਰਤ ਦਾ ਪਤੀ ਵਾਲ-ਵਾਲ ਬਚ ਗਿਆ ਜਦਕਿ ਉਸਦੀ ਪਤਨੀ ਅਤੇ ਬੱਚੇ ਦੀ ਦਰਦਨਾਕ ਮੌਤ ਹੋ ਗਈ। ਇਸ ਦੌਰਾਨ ਸੀਤੋ ਚੌਕੀ ਪੁਲਿਸ ਨੇ ਅਣਪਛਾਤੇ ਟੈਂਪੂ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>ਜਾਣਕਾਰੀ ਅਨੁਸਾਰ ਮਲਕੀਤ ਵਾਸੀ ਪਿੰਡ ਕੁੱਤਿਆਂਵਾਲੀ ਰਾਤੀਂ ਆਪਣੇ ਚਾਰ ਸਾਲਾ ਪੁੱਤਰ ਅਭਿਜੋਤ ਨੂੰ ਦਵਾਈ ਦਿਵਾਉਣ ਲਈ ਪਤਨੀ ਦੀਪੂ ਨਾਲ ਸਾਈਕਲ ’ਤੇ ਖੁੱਬਣ ਜਾ ਰਿਹਾ ਸੀ। ਇਸੇ ਰਸਤੇ &OpenCurlyQuote;ਤੇ ਇਕ ਮੋਟਰਸਾਈਕਲ ਅਤੇ ਸਾਈਕਲ ਵਿਚਕਾਰ ਹੋਈ ਟੱਕਰ &OpenCurlyQuote;ਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਸੀ&comma; ਜਿਸ ਨੂੰ ਬਚਾਉਣ ਲਈ ਮਲਕੀਤ ਸਿੰਘ ਨੇ ਵੀ ਆਪਣਾ ਸਾਈਕਲ ਉਥੇ ਰੋਕ ਲਿਆ।<&sol;p>&NewLine;<p>ਜਦੋਂ ਮਲਕੀਤ ਦੀ ਪਤਨੀ ਆਪਣੇ ਬੱਚੇ ਨੂੰ ਲੈ ਕੇ ਸੜਕ &OpenCurlyQuote;ਤੇ ਟਾਰਚ ਲੈ ਕੇ ਖੜ੍ਹੀ ਸੀ ਤਾਂ ਸਾਹਮਣਿਓਂ ਆ ਰਹੇ ਇਕ ਵਾਹਨ ਜਿਸ ਦੇ ਟੈਂਪੂ ਦੀਆਂ ਲਾਈਟਾਂ ਵੀ ਨਹੀਂ ਸਨ&comma; ਨੇ ਦੀਪੂ ਕੌਰ ਅਤੇ ਬੱਚੇ ਨੂੰ ਟੱਕਰ ਮਾਰ ਦਿੱਤੀ&comma; ਜਿਸ ਨਾਲ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਸ ਤੋਂ ਬਾਅਦ ਆਲੇ-ਦੁਆਲੇ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਬਠਿੰਡਾ ਲੈ ਕੇ ਜਾ ਰਹੇ ਸੀ ਕਿ ਰਸਤੇ ਵਿਚ ਹੀ ਦੋਵਾਂ ਦੀ ਮੌਤ ਹੋ ਗਈ।<&sol;p>&NewLine;<p>ਸੀਤੋ ਚੌਕੀ ਦੇ ਏਐਸਆਈ ਬਲਬੀਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮਲਕੀਤ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਟੈਂਪੂ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਏਐਸਆਈ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਟੈਂਪੂ ਚਾਲਕ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;