<p><strong>ਅਬੋਹਰ&comma; 19 ਜਨਵਰੀ &vert;<&sol;strong> ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕੱਲ ਅਬੋਹਰ ਦੇ ਪਿੰਡ ਖੂਈਆਂ ਸਰਵਰ ਵਿਚ ਇਕ ਨੌਜਵਾਨ ਨੇ ਰੇਲਵੇ ਲਾਈਨ ਨੇੜੇ ਰੇਲਗੱਡੀ ਅੱਗੇ ਆ ਕੇ ਜਾਨ ਦੇ ਦਿੱਤੀ ਸੀ। ਇਸ ਮਾਮਲੇ ਵਿਚ ਜੀਆਰਪੀ ਪੁਲਿਸ ਨੇ ਤਿੰਨ ਭੈਣਾਂ ਖ਼ਿਲਾਫ਼ ਬਲੈਕਮੇਲਿੰਗ ਦਾ ਕੇਸ ਦਰਜ ਕੀਤਾ ਸੀ। ਮ੍ਰਿਤਕ ਨੌਜਵਾਨ ਦੀ ਮ੍ਰਿਤਕ ਦੇਹ ਦਾ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਹ ਤਿੰਨੇ ਭੈਣਾਂ ਪਿੰਡ ਬੇਲਣ ਪੱਤੀ ਦੀਆਂ ਰਹਿਣ ਵਾਲੀਆਂ ਹਨ।<&sol;p>&NewLine;<p>ਜੀਆਰਪੀ ਦੇ ਐਸਆਈ ਦੀਦਾਰ ਸਿੰਘ ਅਤੇ ਏਐਸਆਈ ਅਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਮਹਿੰਦਰ ਦੇ ਵੱਡੇ ਭਰਾ ਸੱਪਾਂਵਾਲੀ ਵਾਸੀ ਰਵਿੰਦਰ ਅਨੁਸਾਰ ਉਸ ਦਾ ਭਰਾ ਨੇੜਲੇ ਪਿੰਡ ਦੀ ਇਕ ਵਿਆਹੁਤਾ ਲੜਕੀ ਨਾਲ ਫੋਨ ’ਤੇ ਗੱਲ ਕਰਦਾ ਸੀ। ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਲੜਕੀ ਦੀਆਂ 2 ਹੋਰ ਭੈਣਾਂ ਨੇ ਮਹਿੰਦਰ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਉਹ ਕਾਫੀ ਸਮੇਂ ਤੋਂ ਮਾਨਸਿਕ ਤੌਰ &&num;8216&semi;ਤੇ ਪ੍ਰੇਸ਼ਾਨ ਸੀ।<&sol;p>&NewLine;<p>ਇਸੇ ਕਾਰਨ ਮਹਿੰਦਰ ਨੇ ਖੂਈਆਂ ਸਰਵਰ ਨੇੜੇ ਰੇਲਗੱਡੀ ਅੱਗੇ ਛਾਲ ਮਾਰ ਦਿੱਤੀ। ਪੁਲਿਸ ਨੇ ਰਵਿੰਦਰ ਦੇ ਬਿਆਨਾਂ ਦੇ ਆਧਾਰ ’ਤੇ ਤਿੰਨਾਂ ਭੈਣਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੇ ਇੰਚਾਰਜ ਦੀਦਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਮੁਤਾਬਕ ਮਹਿੰਦਰ ਨੂੰ 3 ਭੈਣਾਂ ਤੰਗ-ਪ੍ਰੇਸ਼ਾਨ ਕਰਦੀਆਂ ਸਨ&comma; ਜਿਸ ਕਾਰਨ ਮਹਿੰਦਰ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਇਸ &&num;8216&semi;ਤੇ ਤਿੰਨਾਂ ਭੈਣਾਂ ਖਿਲਾਫ ਆਈਪੀਸੀ ਦੀ ਧਾਰਾ 306 ਅਤੇ 34 ਤਹਿਤ ਮਾਮਲਾ ਦਰਜ ਕਰ ਲਿਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;cmnxN"> https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ<a href&equals;"https&colon;&sol;&sol;shorturl&period;at&sol;oqMNR"> https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;