ਫਾਜ਼ਿਲਕਾ/ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਇਕ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਪੁਲਿਸ ਨੇ ਔਰਤ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ ਪੂਜਾ ਉਰਫ ਹੇਮਲਤਾ ਪਤਨੀ ਗੁਰਪ੍ਰੀਤ ਸਿੰਘ ਵਾਸੀ ਨਿਰੰਕਾਰੀ ਭਵਨ ਰੋਡ ਧਰਮਸ਼ਾਲਾ ਵਜੋਂ ਹੋਈ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
ਜਾਣਕਾਰੀ ਅਨੁਸਾਰ ਉਕਤ ਔਰਤ ਗਲੀ ਨੰ. 6 ਸ਼ਿਵ ਮੰਦਿਰ ਨੇੜੇ ਇਕ ਘਰ ਵਿਚ ਦਾਖਲ ਹੋਈ ਤੇ ਪਾਣੀ ਪੀਣ ਲਈ ਕਿਹਾ। ਇਸ ਦੌਰਾਨ ਉਕਤ ਔਰਤ ਘਰ ਦੇ ਅੰਦਰ ਗਈ ਤੇ ਬੈਠ ਕੇ ਟੀਕਾ ਲਗਾਉਣ ਲੱਗੀ। ਟੀਕਾ ਲਗਾਉਂਦੇ ਹੀ ਉਕਤ ਔਰਤ ਉਥੇ ਲੇਟ ਗਈ ਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੂੰ ਸੂਚਿਤ ਕੀਤਾ।
ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਤੇ ਸੋਨੂੰ ਗਰੋਵਰ ਮੌਕੇ ‘ਤੇ ਪੁੱਜੇ ਤੇ ਥਾਣਾ ਸਿਟੀ ਦੇ ਐਸਆਈ ਬਹਾਦਰ ਸਿੰਘ ਨੇ ਵੀ ਪੁਲਿਸ ਫੋਰਸ ਸਮੇਤ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਔਰਤ ਕੋਲੋਂ ਇਕ ਸਰਿੰਜ ਅਤੇ ਮੋਬਾਇਲ ਮਿਲਿਆ ਹੈ। ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਦਿੱਤਾ ਹੈ ਅਤੇ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਔਰਤ ਦੇ ਪਤੀ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾਵੇਗੀ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)