ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ ! ਸੜਕ ਕਿਨਾਰੇ ਖੜ੍ਹੇ ਟੈਂਕਰ ਨਾਲ ਟਕਰਾਇਆ ਟੈਂਪੂ, 2 ਜ਼ਖਮੀ

0
575

ਫਾਜ਼ਿਲਕਾ, 16 ਨਵੰਬਰ | ਅੱਜ ਸਵੇਰੇ ਗਹਿਰੀ ਧੁੰਦ ਕਾਰਨ ਅਬੋਹਰ ਦੇ ਸ੍ਰੀਗੰਗਾਨਗਰ ਰੋਡ ’ਤੇ ਪਿੰਡ ਕੱਲਰਖੇੜਾ ਨੇੜੇ ਸੜਕ ਕਿਨਾਰੇ ਖੜ੍ਹੇ ਇੱਕ ਕੈਂਟਰ ਨਾਲ ਟੈਂਪੂ ਦੀ ਟੱਕਰ ਹੋ ਗਈ। ਇਸ ਘਟਨਾ ਵਿਚ ਟੈਂਪੂ ਵਿਚ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟੈਂਪੂ ਮੁਕਤਸਰ ਤੋਂ ਸ਼੍ਰੀਗੰਗਾਨਗਰ ਵੱਲ ਜਾ ਰਿਹਾ ਸੀ, ਜੋ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ।

46 ਸਾਲਾ ਅੰਗਰੇਜ਼ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅੱਜ ਆਪਣੇ ਦੋਸਤ ਨਾਲ ਟੈਂਪੂ ਵਿਚ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀਗੰਗਾਨਗਰ ਜਾ ਰਿਹਾ ਸੀ। ਜਦੋਂ ਉਹ ਕੱਲਰਖੇੜਾ ਨੇੜੇ ਪਹੁੰਚਿਆ ਤਾਂ ਧੁੰਦ ਕਾਰਨ ਉਸ ਦਾ ਟੈਂਪੂ ਸੜਕ ਕਿਨਾਰੇ ਖੜ੍ਹੇ ਕੈਂਟਰ ਨਾਲ ਟਕਰਾ ਗਿਆ, ਜਿਸ ਕਾਰਨ ਅੰਗਰੇਜ਼ ਸਿੰਘ ਤੇ ਉਸ ਦਾ ਸਾਥੀ ਜ਼ਖ਼ਮੀ ਹੋ ਗਏ।

ਆਸ-ਪਾਸ ਦੇ ਲੋਕਾਂ ਨੇ 108 ਐਂਬੂਲੈਂਸ ਨੂੰ ਸੂਚਨਾ ਦਿੱਤੀ, ਜਿਸ ‘ਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਅੰਗਰੇਜ਼ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)