ਅੰਮ੍ਰਿਤਸਰ, 9 ਜਨਵਰੀ | ਅੰਮ੍ਰਿਤਸਰ ਵਿਚ ਅੱਜ ਸੰਘਣੀ ਧੁੰਦ ਕਾਰਨ ਸਰਕਾਰੀ ਸਕੂਲ ਖਾਸਾ ਦੇ 12ਵੀਂ ਜਮਾਤ ਦੇ ਵਿਦਿਆਰਥੀ ਨਾਲ ਭਿਆਨਕ ਹਾਦਸਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ 3 ਵਿਦਿਆਰਥੀ ਮੋਟਰਸਾਈਕਲ ਉਤੇ ਸਵਾਰ ਹੋ ਕੇ ਸਕੂਲ ਜਾ ਰਹੇ ਸਨ ਕਿ ਰਸਤੇ ‘ਚ ਟਰੱਕ ਵੱਲੋਂ ਸਾਈਡ ਮਾਰ ਦਿੱਤੀ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 2 ਵਿਦਿਆਰਥੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਮ੍ਰਿਤਕ ਵਿਦਿਆਰਥੀ ਦੀ ਪਛਾਣ ਮਹਾਵੀਰ ਸਿੰਘ ਵਜੋਂ ਹੋਈ ਹੈ। ਵਿਦਿਆਰਥੀ ਦੀ ਮੌਤ ਦਾ ਸਮਾਚਾਰ ਮਿਲਣ ਉਤੇ ਸਕੂਲ ਦੇ ਸਮੂਹ ਅਧਿਆਪਕ ਤੇ ਵਿਦਿਆਰਥੀ ਦੇ ਪਰਿਵਾਰਕ ਮੈਂਬਰ ਘਟਨਾ ਸਥਾਨ ਉਤੇ ਪਹੁੰਚ ਗਏ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)