ਨੈਣਾ ਦੇਵੀ ਮੰਦਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਚੱਲਦੀ ਗੱਡੀ ‘ਤੇ ਡਿੱਗਾ ਦਰੱਖਤ

0
1617

ਸ੍ਰੀ ਅਨੰਦਪੁਰ ਸਾਹਿਬ (ਦਵਿੰਦਰਪਾਲ ਸਿੰਘ) | ਅੱਜ ਮਾਤਾ ਨੈਣਾ ਦੇਵੀ ਮੁੱਖ ਮਾਰਗ ‘ਤੇ ਉਸ ਸਮੇਂ ਵੱਡਾ ਹਾਦਸਾ ਹੋਣੋਂ ਟਲ ਗਿਆ ਜਦੋਂ ਮਾਤਾ ਸ਼੍ਰੀ ਨੈਣਾ ਦੇਵੀ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਇਨੋਵਾ ਗੱਡੀ ਉਪਰ ਖਰਾਬ ਮੌਸਮ ਕਾਰਨ ਇਕ ਵੱਡਾ ਦਰੱਖਤ ਡਿੱਗ ਗਿਆ।

ਜਾਣਕਾਰੀ ਅਨੁਸਾਰ ਲੁਧਿਆਣਾ ਦੇ ਰਹਿਣ ਵਾਲੇ ਇਕ ਪਰਿਵਾਰ ਨੇ ਦੱਸਿਆ ਕਿ ਉਹ ਸ਼੍ਰੀ ਨੈਣਾ ਦੇਵੀ ਮੰਦਰ ਤੋਂ ਮੱਥਾ ਟੇਕ ਕੇ ਵਾਪਸ ਲੁਧਿਆਣਾ ਜਾ ਰਹੇ ਸਨ ਕਿ ਸਵੇਰ ਦੇ 9:30 ਵਜੇ ਸ੍ਰੀ ਅਨੰਦਪੁਰ ਸਾਹਿਬ ਸਿਵਲ ਹਸਪਤਾਲ ਕੋਲ ਅਚਾਨਕ ਇਕ ਦਰੱਖਤ ਉਨ੍ਹਾਂ ਦੀ ਗੱਡੀ ‘ਤੇ ਡਿੱਗ ਗਿਆ, ਜਿਸ ਕਾਰਨ ਜਿਥੇ ਗੱਡੀ ਦਾ ਭਾਰੀ ਨੁਕਸਾਨ ਹੋਇਆ, ਉਥੇ ਗੱਡੀ ‘ਚ ਸਵਾਰ ਸ਼ਰਧਾਲੂਆਂ ਦੇ ਵੀ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਲੋਕਾਂ ਨੇ ਇਲਾਜ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਪਹੁੰਚਾਇਆ ।

ਦੂਜੇ ਪਾਸੇ ਦਰੱਖਤ ਡਿੱਗਣ ਨਾਲ ਰੋਡ ‘ਤੇ ਕਾਫੀ ਸਮਾਂ ਜਾਮ ਵੀ ਲੱਗਾ ਰਿਹਾ, ਭਾਰੀ ਮੁਸ਼ੱਕਤ ਤੋਂ ਬਾਅਦ ਦਰੱਖਤ ਨੂੰ ਹਟਾਉਣ ਉਪਰੰਤ ਆਵਾਜਾਈ ਸ਼ੁਰੂ ਹੋਈ।